ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬਚਿਆਂ ਦੇ ਵਿੱਚ ਭਾਸ਼ਣ, ਲੇਖ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਨਮਾਨਿਤ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਹਾਜ਼ਰ ਹੋਏ ਵਿਦਿਆਰਥੀਆਂ ਨੂੰ ਉਨਾਂ ਦੇ ਹੱਕਾਂ ਵਿੱਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲ੍ਹਾ ਕਚਿਹਰੀਆਂ ਪਠਾਨਕੋਟ ਵਿਖੇ ਖੋਲ੍ਹੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਮੁਤਾਬਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀ ਦੇ ਮੁਤਾਬਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media