Sunday, September 20, 2026

ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ `ਤੇ ਸਖਤ ਪਾਬੰਦੀ

 ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਮਰੀਕ ਸਿੰਘ ਪਵਾਰ ਪੀBan Orders.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਛਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਮਾਰਚ 2019 ਤੱਕ ਲਾਗੂ ਰਹੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply