Friday, November 22, 2024

ਝੀਂਗਾ ਫਾਰਮਿੰਗ ਨਾਲ ਕਿਸਾਨ ਕਮਾ ਸਕਦੇ ਹਨ ਚੰਗਾ ਮੁਨਾਫ਼ਾ -ਮੰਤਰੀ ਬਲਬੀਰ ਸਿੱਧੂ

ਪਿੰਡ ਝੇਰਿਆਂਵਾਲੀ ਵਿਖੇ ਲਗਾਇਆ ਝੀਂਗਾ ਪਾਲਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ
ਭੀਖੀ/ਮਾਨਸਾ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਦੇ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਝੀਂਗਾ ਕਿਸਮ ਦੀ ਮੱਛੀ ਪਾਲਣ ਸਬੰਧੀ PUNJ1501201907ਬਲਾਕ ਝੁਨੀਰ ਦੇ ਪਿੰਡ ਝੇਰਿਆਂਵਾਲੀ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਥੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
    ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖਾਰੇ ਪਾਣੀ ਅਤੇ ਸੇਮ ਵਾਲਾ ਇਲਾਕਾ ਹੋਣ ਕਾਰਨ ਇਥੋਂ ਦਾ ਕਿਸਾਨ ਆਰਥਿਕ ਮੰਦਹਾਲੀ ਨਾਲ ਜੂਝਦਾ ਰਿਹਾ ਹੈ, ਕਿਉਂਕਿ ਇਥੋਂ ਦੀ ਜ਼ਮੀਨ ਖੇਤੀਬਾੜੀ ਯੋਗ ਨਾ ਹੋਣ ਕਾਰਨ ਫਸਲ ਪੈਦਾ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਖਾਰੇ ਪਾਣੀ ਵਾਲੀ ਜ਼ਮੀਨ ਝੀਂਗਾ ਫਾਰਮਿੰਗ ਲਈ ਫਾਇਦੇਮੰਦ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹਿਆਂ ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਜ਼ਿਲ੍ਹਿਆਂ ਵਿਚ ਜੋ ਜਮੀਨ ਖਾਰਾਪਣ ਵਧਣ ਕਰਕੇ ਖੇਤੀਬਾੜੀ ਦੇ ਯੋਗ ਨਹੀਂ ਰਹੀ ਉਸ ਜ਼ਮੀਨ ਤੇ ਝੀਂਗਾ ਪਾਲਣ ਕਰਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ।ਝੀਂਗਾ ਫਾਰਮਿੰਗ ਦੀ ਇਕ ਫਸਲ ਤੋਂ ਤਕਰੀਬਨ ਚਾਰ ਟਨ ਝੀਂਗੇ ਦਾ ਉਤਪਾਦਨ ਪ੍ਰਤੀ ਫਸਲ ਕੀਤਾ ਜਾ ਸਕਦਾ ਹੈ, ਜਿਸ ਤੋਂ ਤਰਕਰੀਬਨ 10-12 ਲੱਖ ਪ੍ਰਤੀ ਹੈਕਟੇਅਰ ਪ੍ਰਤੀ ਫ਼ਸਲ ਦੀ ਆਮਦਨ ਪ੍ਰਤੀ ਏਕੜ ਪ੍ਰਤੀ ਸਾਲ ਪਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਖਾਰੇਪਾਣੀ ਵਿਚ ਝੀਂਗਾ ਫਾਰਮਿੰਗ ਕਰਨ ਅਤੇ ਝੀਂਗਾ ਪਾਲਣ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਕਿਰਤ ਵਿਭਾਗ ਵੱਲੋਂ ਲਾਭਪਾਤਰੀਆਂ ਨੂੰ ਸੈਂਕਸ਼ਨ ਲੈਟਰ ਵੰਡੇ ਗਏ।
    ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮਨੋਜ ਬਾਲਾ ਬਾਂਸਲ, ਕਾਂਗਰਸੀ ਆਗੂ ਬਿਕਰਮਜੀਤ ਸਿੰਘ ਮੋਫ਼ਰ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਡਾਇਰੈਕਟਰ ਡੇਅਰੀ ਤੇ ਵਿਕਾਸ ਇੰਦਰਜੀਤ ਸਿੰਘ, ਕਿਰਤ ਵਿਭਾਗ ਤੋਂ ਸਹਾਇਕ ਲੇਬਰ ਕਮਿਸ਼ਨਰ ਅਤੇ ਡਿਪਟੀ ਡਾਇਰੈਕਟਰ ਪਸ਼ੁ ਪਾਲਣ ਗੁਰਪਾਲ ਸਿੰਘ ਵਾਲੀਆ, ਸਹਾਇਕ ਡਾਇਰੈਕਟਰ ਮੱਛੀ ਪਾਲਣ ਮਾਨਸਾ ਸੁਖਵਿੰਦਰ ਸਿੰਘ, ਵਿਦਿਆ ਸਾਗਰ, ਰਾਮ ਸਿੰਘ ਸਰਦੂਲਗੜ੍ਹ, ਸਹਾਇਕ ਡਾਇਰੈਕਟਰ ਮੱਛੀ ਪਾਲਣ ਮੁੱਖ ਦਫ਼ਤਰ ਮੋਹਾਲੀ ਸੁਖਵਿੰਦਰ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ ਮੀਆਂ, ਸਰਪੰਚ ਪਿੰਡ ਬਾਜੇਵਾਲਾ ਪੋਹਲੋਜੀਤ ਸਿੰਘ, ਸੀ.ਆਈ.ਐਫ਼.ਈ ਰੋਹਤਕ ਦੇ ਸਾਇੰਸਦਾਨਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply