ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲੋੜਵੰਦਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ
ਸਹੂਲਤਾਂ ਦਾ ਲਾਭ ਦੇਣ ਲਈ ਹਰਸ਼ਾ ਛੀਨਾ ਅਜਨਾਲਾ ਵਿਖੇ 20 ਜਨਵਰੀ ਨੂੰ ਕੈਂਪ ਲਗਾਇਆ ਜਾਵੇਗਾ ਅਤੇ ਇਸ ਕੈਂਪ ਵਿੱਚ ਲੋੜਵੰਦਾਂ ਦੇ ਮੌਕੇ ਤੇ ਫਾਰਮ ਭਰ ਕੇ ਸਰਕਾਰ ਵੱਲੋਂ ਚਲਾਈਆਂ ਜਾਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਪੈਨਸ਼ਨ, ਆਟਾ-ਦਾਲ, ਸ਼ਗਨ ਸਕੀਮ, ਵਿਧਵਾ ਪੈਨਸ਼ਨ, ਰਾਸ਼ਨ ਕਾਰਡ, ਬਿਜਲੀ ਵਿਭਾਗ ਅਤੇ ਸਿਹਤ ਵਿਭਾਗ, ਸਿਖਿਆ, ਕਿਰਤ ਵਿਭਾਗ ਨਾਲ ਸਬੰਧਤ ਵੱਖ ਵੱਖ ਭਲਾਈ ਸਕੀਮਾਂ ਦੇ ਸਟਾਲ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਟਾਲਾਂ ਵਿੱਚ ਮੌਕੇ ਤੇ ਹੀ ਫਾਰਮ ਭਰ ਕੇ ਲੋੜਵੰਦ ਲੋਕਾਂ ਨੂੰ ਲਾਭ ਪੁੱਜਦਾ ਕੀਤਾ ਜਾਵੇਗਾ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਵੀਲ ਚੇਅਰਾਂ ਵੀ ਦਿੱਤੀਆਂ ਜਾਣਗੀਆਂ ਅਤੇ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਦਿਵਆਂਗਾਂ ਦੇ ਸਰਟੀਫਿਕੇਟ ਵੀ ਬਣਾ ਕੇ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਬੈਂਕਾਂ ਵੱਲੋਂ ਵੀ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਸਟਾਲ ਵੀ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਹੋਰਨਾਂ ਤੋਂ ਇਲਾਵਾ ਰਜ਼ਤ ਓਬਰਾਏ ਐਸ.ਡੀ.ਐਮ ਅਜਨਾਲਾ, ਨਰਿੰਦਰ ਸਿੰਘ ਪਨੂੰ ਜਿਲ੍ਹਾ ਸਮਾਜ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media