ਪੌਦੇ ਲਗਾੳਣ ਦਾ ਕੰਮ 30 ਸਤੰਬਰ ਤੱਕ ਹੋਵੇਗਾ ਸੰਪਨ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ
ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦਾ ਕੰਮ ਮਿਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 30 ਸਤੰਬਰ, 2019 ਤੱਕ ਸੰਪਨ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ਸਾਰੇ ਪਿੰਡਾਂ ਵਿਚ ਛਾਂਦਾਰ, ਫੁਲਦਾਰ, ਦੇਸੀ ਅੰਬ, ਜਾਮੁਨ, ਆਂਵਲਾ, ਸਾਗਵਾਨ, ਸੀਸ਼ਮ, ਨਿੰਮ, ਨਿੰਬੂ ਦੇ ਬੂਟੇ ਲਗਾਏ ਜਾਣਗੇ।ਸੰਘਾ ਨੇ ਦੱਸਿਆ ਕਿ ਇਹ ਬੂਟੇ ਲੋਕਾਂ ਦੇ ਘਰਾਂ, ਪਿੰਡਾਂ ਨੂੰ ਆਣ-ਜਾਣ ਵਾਲੀਆਂ ਸੜਕਾਂ, ਸਾਂਝੀਆਂ ਥਾਵਾਂ, ਸ਼ਾਮਲਾਟ ਜਮੀਨਾਂ, ਹਸਪਤਾਲਾਂ ਸਰਕਾਰੀ ਸਕੂਲਾਂ, ਗੁਰਦਆਰਿਆਂ ਆਦਿ ਵਿੱਚ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਪੇਂਡੂ ਵਿਕਾਸ, ਬਾਗਬਾਨੀ, ਭੂਮੀ ਰੱਖਿਆ ਅਤੇ ਵਿਭਾਗਾਂ ਦੇ ਅਫਸਰਾਂ ਨੂੰ ਨੋਡਲ ਅਫਸਰ ਨਾਮਜਦ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੌਦੇ ਲਗਾਉਣ ਦਾ ਕੰਮ ਨਰੇਗਾ ਸਕੀਮ ਤਹਿਤ ਕੀਤਾ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 15 ਫਰਵਰੀ ਤੱਕ ਹਰ ਪਿੰਡ ਵਿੱਚ ਪੌਦੇ ਲਗਾਉਣ ਲਈ ਜਮੀਨ ਦੀ ਪਹਿਚਾਣ ਕਰ ਲਈ ਜਾਵੇ। ਸ੍ਰ ਸੰਘਾ ਨੇ ਦੱਸਿਆ ਕਿ ਇਹ ਸਾਰੇ ਪੌਦੇ ਜੰਗਲਾਤ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਸ੍ਰ ਸੰਘਾ ਨੇ ਦੱਸਿਆ ਕਿ ਇਨਾਂ ਪੌਦਿਆਂ ਨੂੰ ਬੁੱਕ ਕਰਨ ਲਈ ਆਈ ਹਰਿਆਲੀ ਐਪ ਰਾਹੀਂ ਬੁੱਕ ਕੀਤੇ ਜਾ ਸਕਦੇ ਹਨ।ਸੰਘਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਲੋਕਾਂ ਨੂੰ ਪੁਰਖਿਆਂ, ਬਜੁਰਗਾਂ ਅਤੇ ਵਾਰਸਾਂ ਦੇ ਨਾਮ ਤੇ ਬੂਟੇ ਲਗਾਉਣ ਲਈ ਜਾਗਰੂਕ ਕਰਨ ਅਤੇ ਉਨ੍ਹਾਂ ਸਾਂਭ ਸੰਭਾਲ ਲਈ ਵੀ ਉਤਸ਼ਾਹਿਤ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡ ਪੌਦੇ ਰੱਖ ਰਖਾੳ ਲਈ ਪਹਿਲੇ 10 ਨੰਬਰ ਤੇ ਆਉਣਗੇ ਉਨ੍ਹਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਐਵਾਰਡ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।
ਸੰਘਾ ਨੇ ਦੱਸਿਆ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਵੱਛ ਵਾਤਾਵਰਣ ਦਾ ਆਨੰਦ ਲੈ ਸਕਣਗੀਆਂ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਖੁਸ਼ਹਾਲੀ ਦੇ ਰਾਖਿਆਂ ਦੀ ਮਦਦ ਵੀ ਲਈ ਜਾਵੇਗੀ।
ਸੰਘਾ ਨੇ ਦੱਸਿਆ ਕਿ ਪੌਦਿਆਂ ਨੂੰ ਲਗਾਉਣ ਦਾ ਸਹੀ ਸਮਾਂ 1 ਜੁਲਾਈ ਤੋਂ 30 ਸਤੰਬਰ ਹੁੰਦਾ ਹੈ।ਇਸ ਲਈ ਸਾਨੂੰ ਹੰਭਲਾ ਮਾਰ ਕੇ 30 ਸਤੰਬਰ ਤੱਕ ਇਸ ਕੰਮ ਨੂੰ ਪੂਰਾ ਕਰਨਾ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ ਤੱਕ ਪਿੰਡਾਂ ਵਿੱਚ ਪੌਦੇ ਲਗਾਉਣ ਵਾਲੀਆਂ ਥਾਵਾਂ ਨੂੰ ਤਿਆਰ ਕਰਨ ਤਾਂ ਜੋ ਪੌਦੇ ਲਗਾਉਣ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ, ਮੈਡਮ ਪਲਵੀ ਚੌਧਰੀ ਐਸ.ਡੀ.ਐਮ ਮਜੀਠਾ, ਸੌਰਭ ਅਰੋੜਾ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਰਾਜੇਸ਼ ਗੁਲਾਟੀ ਜਿਲ੍ਹਾ ਜੰਗਲਾਤ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media