Tuesday, May 26, 2026

ਬੈਂਕਾਂ ਵਿੱਚ ਪੰਚਾਇਤਾਂ ਦੇ ਖਾਤਿਆਂ ਨੂੰ ਨਵੇਂ ਸਰਪੰਚਾਂ ਦੇ ਹਸਤਾਖਰਾਂ ਨਾਲ ਕੀਤਾ ਅੱਪਡੇਟ

ਹਰੇਕ ਪੰਚਾਇਤ ਬਿਨ੍ਹਾਂ ਕਿਸੇ ਮੱਤਭੇਦ ਤੋਂ ਕਰਵਾਉਂਣ ਪਿੰਡਾਂ ਦਾ ਵਿਕਾਸ – ਰਾਮਵੀਰ
ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਪਠਾਨਕੋਟ ਦੇ ਨਵੇਂ PUNJ1601201906ਬਣੇ ਸਰਪੰਚਾਂ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਨੂਜ ਕੁਮਾਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-1 ਪਠਾਨਕੋਟ ਅਤੇ ਸ੍ਰੀਮਤੀ ਜਸਪ੍ਰੀਤ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਪਠਾਨਕੋਟ ਨੇ ਸਾਂਝੇ ਤੋਰ ਤੇ ਕੀਤੀ। ਸੈਮੀਨਾਰ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਦੇ ਤੋਰ ਤੇ ਅਤੇ ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਸੈਮੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਸਵੀਰ ਸਿੰਘ ਐਸ.ਡੀ.ਓ, ਸਾਹਿਲ ਸੈਣੀ ਐਸ.ਡੀ.ਓ, ਰੋਹਿਤ ਰਾਣਾ ਐਸ.ਡੀ.ਓ, ਉਂਕਾਰ ਸਿੰਘ ਐਸ.ਡੀ.ਓ, ਧੀਰਜ ਡੋਗਰਾ ਐਸ.ਡੀ.ਓ, ਮਨਿੰਦਰ ਕੌਰ ਜਿਲ੍ਹਾ ਕੋਆਰਡੀਨੇਟਰ, ਨੀਲਮ ਚੋਧਰੀ ਜਿਲ੍ਹਾ ਕੋਆਰਡੀਨੇਟਰ, ਚੰਡੀਗੜ੍ਹ ਤੋਂ ਮੁੱਖ ਵਕਤਾ ਸੇਵਿਆ ਸਰਮਾ ਅਤੇ ਹੋਰ ਵਿਭਾਗੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
    ਸੈਮੀਨਾਰ ਦੋਰਾਨ ਸੰਬੋਧਨ ਕਰਦਿਆਂ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਭ ਤੋਂ ਪਹਿਲਾ ਹਾਜ਼ਰ ਸਰਪੰਚਾਂ ਨੂੰ ਮਾਘ ਮਹੀਨੇ ਦੀ ਸੰਗਰਾਦ ਅਤੇ ਸੰਮਤ ਸਾਲ ਦੀ ਸੁਰੂਆਤ ਦੀ ਹਾਰਦਿੱਕ ਸੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਸੈਮੀਨਾਰ ਦੋਰਾਨ ਸੰਬੋਧਤ ਕਰਦਿਆਂ ਕਿਹਾ ਕਿ ਹਰੇਕ ਸਰਪੰਚ ਨੂੰ ਚਾਹੀਦਾ ਹੈ ਕਿ ਉਹ ਪਿੰਡਾਂ ਦਾ ਵਿਕਾਸ ਕਰਨ ਅਤੇ ਵਿਕਾਸ ਵੀ ਇਸ ਤਰ੍ਹਾਂ ਨਾਲ ਕਰਨ ਕਿ ਕਿਸੇ ਵਿਅਕਤੀ ਨਾਲ ਕੋਈ ਮੱਤਭੇਦ ਨਾ ਹੋਵੇ ਅਤੇ ਇੱਕ ਸਮਾਨ ਸਾਰਿਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇ ਭਾਵੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ।ਉਨ੍ਹਾਂ ਕਿਹਾ ਕਿ ਹਰੇਕ ਸਰਪੰਚ ਨੂੰ ਚਾਹੀਦਾ ਹੈ ਕਿ ਆਪਣੇ ਪੰਜ ਸਾਲ ਦੇ ਕਾਰਜਕਾਲ ਦੋਰਾਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਲਿਸਟ ਤਿਆਰ ਕਰਨ ਅਤੇ ਯੋਜਨਾਂ ਬੱਧ ਤਰੀਕੇ ਨਾਲ ਕੰਮ ਕਰਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਚਾਇਤਾਂ ਨੂੰ ਕਮਾਈ ਦੇ ਸਾਧਨਾਂ ਵਿੱਚ ਵੀ ਵਾਧਾ ਕਰਨਾ ਚਾਹੀਦਾ ਹੈ ਤਾਂ ਜੋ ਪਿੰਡਾਂ ਦਾ ਪੂਰਨ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਹਰੇਕ ਸਰਪੰਚ ਨੂੰ ਸਾਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਤਾਂ ਜੋ ਵਿਕਾਸ ਦੇ ਕੰਮਾਂ ਵਿੱਚ ਜਿਆਦਾ ਤੋਂ ਜਿਆਦਾ ਯੋਗਦਾਨ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਚਾਇਤਾਂ ਨਰੇਗਾ ਅਧੀਨ ਕੰਮ ਕਰਵਾ ਕੇ ਜਿੱਥੇ ਪਿੰਡਾਂ ਦਾ ਵਿਕਾਸ ਕਰਵਾ ਸਕਦੀਆਂ ਹਨ ਉੱਥੇ ਹੀ ਪਿੰਡ ਦੇ ਲੋਕਾਂ ਨੂੰ ਰੋਜਗਾਰ ਵੀ ਮੂਹਈਆਂ ਕਰਵਾ ਸਕਦੀਆਂ ਹਨ।
    ਇਸ ਮੋਕੇ ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਨੇ ਵੀ ਪੰਚਾਇਤਾਂ ਦੇ ਗਠਨ, ਕੰਮ ਕਰਨ ਦੇ ਢੰਗ, ਸਰਕਾਰੀ ਯੋਜਨਾਵਾਂ ਅਤੇ ਸਰਪੰਚਾਂ ਦੇ ਅਧਿਕਾਰਾਂ ਤੇ ਰੋਸਨੀ ਪਾਈ।ਅਨੁੱਜ ਕੁਮਾਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-1 ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਰਾਹੀਂ ਮਿਸ਼ਨ ਸਵੱਛ ਪੰਜਾਬ ਚਲਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਪਿੰਡਾਂ ਨੂੰ ਖੁੱਲੇ ਵਿੱਚ ਸ਼ੋਚ ਕਰਨ ਤੋਂ ਮੁਕਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਬੈਂਕਾਂ ਵਿੱਚ ਖੋਲੇ ਗਏ ਖਾਤਿਆਂ ਵਿੱਚ ਨਵੇਂ ਬਣੇ ਸਰਪੰਚਾਂ ਦੇ ਸਾਇਨ ਅਪਡੇਟ ਕਰਨ ਲਈ ਹੀ ਅੱਜ ਦਾ ਸੈਮੀਨਾਰ ਆਯੋਜਿਤ ਕੀਤਾ ਗਿਆ ਸੀ ਤਾਂ ਜੋ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾ ਸਕੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply