Sunday, July 19, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਨੇ ਮਨਾਈ ਲੋਹੜੀ

PUNJ1601201917ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਬੀਤੇ ਦਿਨੀਂ ਲੋਹੜੀ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਉਕਤ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵੱਲੋਂ ਆਪਣੇ ਆਪਣੇ ਕਾਲਜ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਅਦਾ ਕੀਤੀ ਗਈ।
    ਇਸ ਮੌਕੇ ਕਾਲਜ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਦਸਮ ਪਿਤਾ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਮੈਨੇਜ਼ਮੈਂਟ ਵੱਲੋਂ ਉਲੀਕੇ ਗਏ ਸਮਾਗਮ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। PUNJ1601201918
     ਇਸ ਉਪਰੰਤ ਵਿਦਿਆਰਥੀਆਂ ਵੱਲੋਂ ਬੋਲੀਆਂ ਅਤੇ ਗਿੱਧਾ ਪਾਇਆ।ਵਿਦਿਆਰਥਣਾਂ ਨੇ ਕਾਲਜ ਦੇ ਵਿਹੜੇ ’ਚ ਪਤੰਗਬਾਜ਼ੀ ਕਰਦਿਆਂ ਖੁਸ਼ੀ ਦੇ ਗੀਤ ਗਾਏ ਅਤੇ ਆਲਾ-ਦੁਆਲਾ ‘ਸੁੰਦਰ ਮੁੰਦਰੀਏ’ ਅਤੇ ‘ਆਈ-ਬੋ ਕਾਟਾ’ ਦੇ ਸ਼ਬਦਾਂ ਨਾਲ ਗੂੰਜ਼ ਉਠਿਆ। ਰੰਗ-ਬਿਰੰਗੀਆਂ ਪੁਸ਼ਾਕਾਂ ਪਹਿਨਕੇ ਆਪਣੇ ਦਿਲਕਸ਼ ਅੰਦਾਜ਼ ’ਚ ਭੁੱਗੇ ਦੁਆਲੇ ਨੱਚਦੀਆਂ ਮੁਟਿਆਰਾਂ ਨੇ ਸਮੂੰਹ ਸਟਾਫ਼ ਨੂੰ ਨੱਚਣ ’ਤੇ ਮਜ਼ਬੂਰ ਕਰ ਦਿੱਤਾ।
    ਪ੍ਰਿੰ: ਨਾਨਕ ਸਿੰਘ ਨੇ ਸਮਾਜਿਕ ਕੁਰੀਤੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਲੜਕੀਆਂ ਦਾ ਵੀ ਪੁੱਤਾਂ ਜਿੰਨ੍ਹਾਂ ਸਮਾਜ ’ਚ ਮਾਣ­-ਸਨਮਾਨ ਬਣਦਾ ਹੈ।ਇਸ ਲਈ ਲੜਕੀਆਂ ਨੂੰ ਬਰਾਬਰਤਾ ਦਾ ਦਰਜਾ ਦੇਣ ਲਈ ਹਰੇਕ ਇਨਸਾਨ ਨੂੰ ਕਦਮ ਨਾਲ ਕਦਮ ਮਿਲਾਕੇ ਚਲਦਿਆਂ ਪੁੱਤਾਂ ਦੀ ਲੋਹੜੀ ਵਾਂਗੂੰ ਹੀ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਮਾਘੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣੂ ਕਰਵਾਇਆ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply