ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਹੈ।ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਇਕ ਪੁਲਿਸ ਅਧਿਕਾਰੀ ਦਾ ਲੜਕਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਹੋਰ ਵੀ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।ਉਨ੍ਹਾਂ ਸਰਕਾਰ ਨੂੰ ਅਜਿਹੇ ਅਨਸਰਾਂ ’ਤੇ ਸ਼ਿਕੰਜ਼ਾ ਕੱਸ ਕੇ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਜਿਹੇ ਲੋਕ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਅਤੇ ਸੇਵਾ ਸੰਭਾਲ ਲਈ ਪੁਖਤਾ ਪ੍ਰਬੰਧ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media