ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਅੱਜ17 ਜਨਵਰੀ ਤੋਂ ਆਰੰਭ ਹੋਣਗੀਆਂ।ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਅਨੁਸਾਰ ਇਹ ਖ਼ਾਲਸਾਈ ਖੇਡਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਕੂਲਾਂ ਕਾਲਜਾਂ ਦੀਆਂ ਖ਼ਾਲਸਾਈ ਖੇਡਾਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਵਾਰ ਕਾਲਜਾਂ ਦੀਆਂ ਖੇਡਾਂ ਪਹਿਲਾਂ ਕਰਵਾਈਆਂ ਜਾ ਚੁੱਕੀਆਂ ਹਨ।ਸੈਂਪਲਾ ਨੇ ਦੱਸਿਆ ਕਿ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ 17 ਜਨਵਰੀ ਤੋਂ 19 ਜਨਵਰੀ ਤੱਕ ਤਲਵੰਡੀ ਸਾਬੋ ਵਿਖੇ ਹੋਣਗੀਆਂ, ਜਿਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media