Sunday, December 22, 2024

ਡੀ.ਏ.ਵੀ. ਪਬਲਿਕ ਸਕੂਲ ਨੇ ਟਾਈਕਵਾਂਡੋ ‘ਚ ਨਾਮ ਚਮਕਾਇਆ

PPN02091406ਅੰਮ੍ਰਿਤਸਰ, 3 ਸਤੰਬਰ (ਜਗਦੀਫ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਜਮਾਤ 10+1 ਦੇ ਵਿਦਿਆਰਥੀ ਵਿਵੇਕ ਸ਼ਰਮਾ ਨੇ ਪੰਜਾਬ ਸਟੇਟ ਟਾਈਕਵਾਂਡੋ ਚ੍ਵੈਪੀਅਨਸ਼ਿਪ ਵਿਚ ਕੈਟਾਗਰੀ 58੍ਰ62 ਕਿਲੋ ਵਿੱਚ ਗੋਲਡ ਮੈਡਲ ਜਿੱਤਿਆ, ਜਿਹੜਾ ਕਿ ਗੋਲਡਨ ਬੈਲ ਸਮਾਰਟ ਸਕੂਲ, ਮੋਹਾਲੀ ਵਿਚ ਪੰਜਾਬ ਟਾਈਕਵਾਂਡੋ ਐਸੋਸੀਏਸ਼ਨ ਦੁਆਰਾ ਕਰਵਾਇਆ ਗਿਆ ਸੀ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨ. ਕੌਲ ਪ੍ਰਿੰਸੀਪਲ ਡੀ.ਏ.ਵੀ.ਕਾਲਜ, ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਵਧਾਈ ਦਿੱਤੀ ।ਸਕੂਲ ਦੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਚੰਗੇ ਕੰਮਾਂ ਲਈ ਸਿੱਖਿਆ ਦਿੱਤੀ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply