ਸਮਰਾਲਾ, 17 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਮਰਾਲਾ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਪਪੜੌਦੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਨਵੀ
ਬਣੀ ਪੰਚਾਇਤ ਦੇ ਸਰਪੰਚ ਮਨਜੀਤ ਸਿੰਘ ਲਾਡੀ ਸਮੇਤ ਸਮੁੱਚੀ ਪੰਚਾਇਤ ਨੂੰ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜਥੇ: ਸੰਤਾ ਸਿੰਘ ਉਮੇਦਪੁਰ ਨੇ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕਰਦਿਆਂ ਕਿਹਾ ਕਿ ਇਸ ਜੁਝਾਰੂ ਆਗੂ ਦੀ ਮਿਹਨਤ ਅਤੇ ਲਗਨ ਸਦਕਾ ਹੀ ਪਿੰਡ ਪਪੜੌਦੀ ਵਿੱਚ ਦੋਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਪੰਚਾਇਤ ਬਣੀ ਹੈ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਇਸ ਵਾਰੀ ਦੀ ਪੰਚਾਇਤੀ ਚੋਣ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਲਾਡੀ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਗੋਗੀ ਨੂੰ 78 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਪੰਚਾਇਤ ਸੀ, ਉਸ ਅਰਸੇ ਦੌਰਾਨ ਵੀ ਪਿੰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਗਈ, ਉਨ੍ਹਾਂ ਵੱਲੋਂ ਦਿੱਤੀਆਂ ਸਹੂਲਤਾਂ ਦੇ ਬਦਲੇ ਪਿੰਡ ਵਾਸੀਆਂ ਨੇ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਚਾਇਤ ਚੁਣ ਕੇ ਆਪਣਾ ਭਰੋਸਾ ਪ੍ਰਗਟਾਟਿਆ ਹੈ। ਉਨ੍ਹਾਂ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਕਿ ਆਉਂਦੇ ਸਮੇਂ ਦੌਰਾਨ ਨਵੀਂ ਚੁਣੀ ਪੰਚਾਇਤ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਦੇ ਵਿਕਾਸ ਕੰਮਾਂ ਨੂੰ ਤਰਜੀਹ ਦੇਵੇਗੀ ਅਤੇ ਸਾਰਿਆਂ ਦੇ ਸਹਿਯੋਗ ਨਾਲ ਕੰਮ ਕਰੇਗੀ।ਪਿੰਡ ਦੇ ਨਵੇਂ ਬਣੇ ਸਰਪੰਚ ਮਨਜੀਤ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਫਰਜ ਪਿੰਡ ਨੂੰ ਬੁਨਿਆਦੀ ਸਹੂਲਤਾਂ ਦਿਵਾਉਣੀਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਹਰਜਿੰਦਰ ਸਿੰਘ, ਪੰਚ ਮੱਘਰ ਸਿੰਘ, ਸਾਬਕਾ ਪੰਚ ਬਲਵੀਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਸਾਬਕਾ ਪੰਚ, ਛਿੰਦਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਤੇਜਾ ਸਿੰਘ ਫੌਜੀ, ਮੇਵਾ ਸਿੰਘ, ਡਿੰਪਲ ਪਪੜੌਦੀ ਆਦਿ ਹਾਜਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media