ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ।ਜਿਸ ਵਿੱਚ ਸੁਮਿਤ ਮੱਕੜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ, ਦਿਲਬਾਗ ਸਿੰਘ ਏ.ਡੀ.ਸੀ.ਪੀ ਟੈ੍ਰਫਿਕ, ਬਾਬੂ ਲਾਲ ਐਡੀਸ਼ਨਲ ਐਸ.ਸੀ ਪੀ.ਐਸ.ਪੀ.ਸੀ.ਐਲ, ਡਾ: ਕੰਵਰ ਅਜੈ ਕੁਮਾਰ ਸਿਹਤ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2019 ਨੂੰ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿਹਤ, ਸਿਖਿਆ, ਜੰਗਲਾਤ, ਪਾਵਰ ਕਾਰਪੋਰੇਸ਼ਨ, ਪਸ਼ੂ ਪਾਲਣ, ਮਿਲਕਫੈਡ, ਤੰਦਰੁਸਤ ਪੰਜਾਬ, ਘਰ ਘਰ ਰਜ਼ਗਾਰ, ਬੇਟੀ ਬਚਾਓ ਬੇਟੀ ਪੜ੍ਹਾਓ ਨਾਲ ਸਬੰਧਤ ਝਾਕੀਆਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਸ ਮੌਕੇ ਜਲਿਆਂ ਵਾਲੇ ਬਾਗ ਨਾਲ ਸਬੰਧਤ ਝਾਕੀ ਵੀ ਪੇਸ਼ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝਾਕੀਆਂ ਕੱਢਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਸਮਾਗਮ ਦੌਰਾਨ ਲੜਕੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …