Tuesday, November 24, 2026

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਵਿਆਹ ਪੁਰਬ ਅੱਜ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਦੀ ਹਦੂਦ `ਚ ਪੈਂਦੇ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ PUNJ1801201904ਅਟਾਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ `ਤੇ ਸਲਾਨਾ ਜੋੜ ਮੇਲਾ 19 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।ਇਸ ਸਬੰਧੀ 16 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਪਿੰਡ ਸੁਲਤਾਨਵਿੰਡ ਵਿਖੇ ਹੋਈ।ਜਿਸ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ 19 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਗੁਰੁ ਘਰ ਦੇ ਉਘੇ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਭਾਈ ਦਿਲਬਾਗ ਸਿੰਘ, ਕੌਂਸਲਰ ਜਰਨੈਲ਼ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਭੁਪਿੰਦਰ ਸਿੰਘ ਫੌਜੀ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਸੋਨੂੰ ਮਾਹਲ, ਭਾਈ ਚਰਨਜੀਤ ਸਿੰਘ, ਸੁਖਪਾਲ ਸਿੰਘ, ਬਲਜੀਤ ਸਿੰਘ ਰਿੰਕੂ ਆਦਿ ਹਾਜ਼ਰ ਸਨ।ਗੁਰੂ ਘਰ ਦਾ ਅਤੁੱਟ ਲੰਗਰ ਵੀ ਵਰਤੇਗਾ।
 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply