Monday, December 23, 2024

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ

PPN02091411

ਅੰਮ੍ਰਿਤਸਰ, 2  ਸਤੰਬਰ (ਗੁਰਪ੍ਰੀਤ ਸਿੰਘ)  – ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸ਼ਾਮ 8 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਥ ਪ੍ਰਸਿੱਧ ਵਿਦਵਾਨਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਪੰਥ ਪ੍ਰਸਿੱਧ ਰਾਗੀ ਭਾਈ ਭੂਪਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਹਰਜੋਤ ਸਿੰਘ ਜ਼ਖ਼ਮੀ ਜਲੰਧਰ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜੁਗੁੋਜੁਗ ਅਟੱਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਉਨ੍ਹਾਂ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਕਿਹਾ ਕਿ ਅੱਜ ਦੇ ਸਮੇਂ ਇਸ ਭਿਆਨਕ ਦੌਰ ਵਿੱਚ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬੁੇਮੁੱਖ ਹੋ ਕੇ ਦੇਹਧਾਰੀ ਗੁਰੂਆਂ ਤੇ ਪਾਖੰਡੀ ਸਾਧਾਂ ਦੇ ਵੱਸ ਪੈ ਕੇ ਆਪਣੇ ਜੀਵਨ ਨੂੰ ਆਵਾਗਵਨ ਦੇ ਚੱਕਰਾਂ ‘ਚ ਪਾਈ ਬੈਠੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਵਿੱਚ ਪਤਿਤਪੁਣਾ ਤੇ ਨਸ਼ਿਆਂ ਦੀਆਂ ਬੁਰੀਆਂ ਅਲਾਮਤਾਂ ਵ’ਧ ਰਹੀਆਂ ਹਨ ਚਿੰਤਾਜਨਕ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਨ੍ਹਾਂ ਬੁਰੀਆਂ ਅਲਾਮਤਾਂ ‘ਚ ਫਸੇ ਹਨ ਉਹ ਇਨ੍ਹਾਂ ਅਲਾਮਤਾਂ ਨੂੰ ਤਿਆਗ ਕੇ ਅੰਮ੍ਰਿਤ ਛਕਣ ਤੇ ਗੁਰੂ ਵਾਲੇ ਬਣਨ।ਇਸ ਵਿਵਿੱਚ ਹੀ ਮਨੁ’ਖਤਾ ਦੀ ਭਲਾਈ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਦੇਹਧਾਰੀ ਕੋਲੋਂ ਕੁਝ ਵੀ ਪ੍ਰਾਪਤ ਨਹੀਂ ਹੋਣਾ ਜੋ ਵੀ ਪ੍ਰਾਪਤ ਹੋਣਾ ਹੈ ਉਹ ਕੇਵਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਸੋਂ ਹੀ ਹੋਣਾ ਹੈ।ਇਸ ਲਈ ਗੁਰੂ ਦੇ ਲੜ ਲ’ਗ ਕੇ ਲੋਕ ਸੁਖੀਏ, ਪ੍ਰਲੋਕ ਸੁਹੇਲੇ ਵਾਲਾ ਜੀਵਨ ਬਤੀਤ ਕਰਨ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਸ. ਬੇਅੰਤ ਸਿੰਘ ਅਨੰਦਪੁਰੀ ਐਡੀ: ਮੈਨੇਜਰ, ਸ. ਦਰਸ਼ਨ ਸਿੰਘ ਅਤੇ ਸ. ਜਗਤਾਰ ਸਿੰਘ ਮੀਤ ਮੈਨੇਜਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਪਰਮਜੀਤ ਸਿੰਘ ਇੰਚਾਰਜ ਪ੍ਰਕਰਮਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply