ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਅਕਾਲ ਚਲਾਣੇ ’ਤੇ ਕਮੇਟੀ ਪ੍ਰਧਾਨ ਗੋਬਿੰਦ ਸਿੰਘ
ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਥੇਦਾਰ ਮੋਖਾ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਮ ਸਸਕਾਰ ਪਿੰਡ ਘੜੂੰਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਲੌਂਗੋਵਾਲ ਨੇ ਆਖਿਆ ਕਿ ਜਥੇਦਾਰ ਮੋਖਾ ਸਿੰਘ ਬਜ਼ੁਰਗ ਪੰਥਕ ਆਗੂ ਸਨ ਅਤੇ ਉਨ੍ਹਾਂ ਨੇ ਸਾਰੀ ਜ਼ਿੰਦਗੀ ਪੰਥਕ ਸੇਵਾ ਕਰਦਿਆਂ ਗੁਜ਼ਾਰੀ ਹੈ।ਜਥੇ: ਮੋਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਵਿੱਚਰਦਿਆਂ ਸਿੱਖੀ ਪ੍ਰਚਾਰ ਲਈ ਬੇਹੱਦ ਸਾਰਥਿਕ ਭੂਮਿਕਾ ਨਿਭਾਈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਮੋਖਾ ਸਿੰਘ ਦੇ ਪਰਿਵਾਰਕ ਮੈਂਬਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸੇ ਦੌਰਾਨ ਕਮੇਟੀ ਦੇ ਅਧਿਕਾਰੀਆਂ ਨੇ ਵੀ ਜਥੇਦਾਰ ਮੋਖਾ ਸਿੰਘ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media