ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨੂੰ ਮਿਲੇ ਲੌਂਗੋਵਾਲ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਵੰਬਰ ਵਿਚ ਸੁਲਤਾਨਪੁਰ ਲੋਧੀ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਲੌਂਗੋਵਾਲ ਜੋ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਦੋ ਦਿਨਾ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉੜੀਸਾ ਪਹੁੰਚੇ ਹਨ, ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ ਤੇ ਮਿਲੇ।ਇਸ ਦੌਰਾਨ ਮੁੱਖ ਮਤਰੀ ਸ੍ਰੀ ਨਵੀਨ ਪਟਨਾਇਕ ਨੇ ਜਿਥੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸੁਲਤਾਨਪੁਰ ਲੋਧੀ ਪੁੱਜਣ ਲਈ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕੀਤਾ ਉਥੇ ਹੀ ਕਿਹਾ ਕਿ ਉੜੀਸਾ ਸਰਕਾਰ ਵੱਲੋਂ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਗਾਮ ਕਰਵਾਇਆ ਜਾਵੇਗਾ।
ਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਨਵੀਨ ਪਟਨਾਇਕ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ ਗਿਆ।ਇਸ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਦਰਸ਼ਨ ਸਿੰਘ ਲੌਂਗੋਵਾਲ ਤੇ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਨੁਮਾਇੰਦੇ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …