Tuesday, December 24, 2024

ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਕੁਸ਼ਤੀ ਮੁਕਾਬਲਾ ਜੇਤੂ ਪਠਾਨਕੋਟ ਦੀਆਂ ਲੜਕੀਆਂ ਸਨਮਾਨਿਤ

ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ PUNJB1901201903ਪ੍ਰੇਰਿਤ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਹ ਪ੍ਰਗਟਾਵਾ ਬਠਿੰਡਾ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਦੌਰਾਨ ਜ਼ਿਲ੍ਹਾ ਪਠਾਨਕੋਟ ਦੀਆਂ ਜੇਤੂ ਰਹੀਆਂ ਖਿਡਾਰਣਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਬੱਚੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਅੱਜ ਲੜਕਿਆਂ ਵਾਂਗ ਲੜਕੀਆਂ ਵੀ ਖੇਡਾਂ ਵਿੱਚ ਵੱਡੀਆਂ ਮੱਲਾਂ ਮਰ ਕੇ ਆਪਣੇ ਦੇਸ਼, ਰਾਜ, ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ।ਉਨ੍ਹਾਂ ਨੌਜਵਾਨਾਂ ਨੂੰ ਪੇ੍ਰਰਨਾ ਦਿੰਦਿਆ ਕਿਹਾ ਕਿ ਖੇਡਣ ਨਾਲ ਸਾਡਾ ਸਰੀਰਿਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਰੂਚੀ ਖੇਡਾਂ ਵਿੱਚ ਵੀ ਬਣਾਉਣੀ ਚਾਹੀਦੀ ਹੈ।
     ਇਸ ਮੌਕੇ ਹਾਜ਼ਰ ਸ਼੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਖੇਡਾਂ 2018-19 ਵਿੱਚ ਅੰਡਰ 14 ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਬਠਿੰਡਾ ਜ਼ਿਲ੍ਹੇ ਵਿੱਚ 14 ਜਨਵਰੀ ਤੋਂ 17 ਜਨਵਰੀ ਤੱਕ ਕਰਵਾਏ ਗਏ ਸਨ।ਜਿਸ ਵਿਚੋਂ ਜ਼ਿਲ੍ਹਾ ਪਠਾਨਕੋਟ ਓਵਰਆਲ ਦੂਜੇ ਸਥਾਨ ਰਿਹਾ।ਉਨ੍ਹਾਂ ਦੱਸਿਆ ਕਿ ਕੁਸ਼ਤੀ ਦੇ ਇੰਨ੍ਹਾਂ ਮੁਕਾਬਲਿਆਂ `ਚ ਰਿਸ਼ੀਕਾ ਨੇ ਪਹਿਲਾ, ਸਹਿਨਾਜ, ਭੂਮੀ ਤੇ ਰੀਤਿਕਾ ਨੇ ਦੂਜਾ ਅਤੇ ਰਮਜਾਨਾ ਤੇ ਸੁਨੈਨਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿਦਿਆਰਥਣਾਂ ਨੂੰ ਕੋਚ ਕੁਲਵਿੰਦਰ ਕੌਰ ਵੱਲੋਂ ਕੋਚਿੰਗ ਦਿੱਤੀ ਗਈ ਸੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਜ਼ਿਲ੍ਹਾ ਖੇਡ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।    
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply