ਸਮਰਾਲਾ, 19 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੂੰ ਨਾਬਾਰਡ ਪ੍ਰੋਜੈਕਟ ਅਧੀਨ ਚਾਰ ਕਮਰੇ ਅਤੇ ਇੱਕ ਕੈਮਿਸਟਰੀ ਲੈਬ ਦੀ ਉਸਾਰੀ ਵਾਸਤੇ 28.90 ਲੱਖ ਰੁਪਏ ਦੀ ਗਰਾਂਟ ਪ੍ਰਾਪਤ ਹੋਈ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਕਤ ਕਮਰਿਆਂ/ਲੈਬ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੀ.ਟੀ.ਏ ਪ੍ਰਧਾਨ ਅੰਮ੍ਰਿਤਪਾਲ ਕੌਰ ਢਿੱਲੋਂ ਵਲੋਂ ਇਸ ਉਸਾਰੀ ਦਾ ਨੀਂਹ ਪੱਥਰ ਰੱਖ ਕੇ ਅੱਜ ਰਸਮੀ ਉਦਘਾਟਨ ਕੀਤਾ ਗਿਆ।ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਮਨਜੀਤ ਕੌਰ ਢਿੱਲੋਂ ਵਾਈਸ ਪ੍ਰਧਾਨ, ਪੀ.ਟੀ.ਏ ਮੈਂਬਰ ਹਰਵਿੰਦਰ ਸਿੰਘ ਡਿੰਪਲ, ਰਾਜੀਵ ਬਸਰਾ, ਗੁਰਮੇਲ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਅਤੇ ਮੈਡਮ ਕੌਫੀ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …