ਸਮਰਾਲਾ, 19 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਲਾਕੇ ’ਚ ਸਮਾਜ ਸੇਵੀ ਕੰਮਾਂ ਦੀ ਮੋਹਰੀ ਸੰਸਥਾ ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਵੱਲੋਂ ਅੱਖਾਂ
ਦੀਆਂ ਬਿਮਾਰੀਆਂ ਨਾਲ ਸਬੰਧਿਤ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਪਿੰਡ ਨਾਨੋਵਾਲ ਕਲਾਂ ਨੇੜੇ ਝਾੜ ਸਾਹਿਬ ਵਿਖੇ 24 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਨੇ ਦੱਸਿਆ ਕਿ ਇਹ ਕੈਂਪ ਉੱਘੇ ਸਮਾਜ ਸੇਵੀ ਵਰਿੰਦਰ ਸਿੰਘ ਯੂ.ਐਸ.ਏ ਦੇ ਪਰਿਵਾਰ ਅਤੇ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ।ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦਾ ਚੈਕਅੱਪ ਕਰੇਗੀ।ਕੈਸ਼ੀਅਰ ਰਾਜੀਵ ਵਰਮਾ ਨੇ ਦੱਸਿਆ ਕਿ ਇਹ ਕੈਂਪ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਦੀ ਮਨਜ਼ੂਰੀ ਨਾਲ ਸਰਕਾਰੀ ਡਿਸਪੈਂਸਰੀ ਨਾਨੋਵਾਲ ਕਲਾਂ ਵਿਖੇ ਲੱਗ ਰਿਹਾ ਹੈ।ਚੈਕਅਪ ਦੌਰਾਨ ਜਿਨ੍ਹਾਂ ਮਰੀਜ਼ਾਂ ਨੂੰ ਲੈਂਜ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਨੂੰ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਲਿਜਾ ਕੇ ਆਪਰੇਸ਼ਨ ਕਰਕੇ ਮੁਫ਼ਤ ਲੈਂਜ ਪਾਏ ਜਾਣਗੇ।ਇਸ ਤੋਂ ਇਲਾਵਾ ਮਰੀਜ਼ਾਂ ਨੂੰ ਐਨਕਾਂ ਵੀ ਦਿੱਤੀਆਂ ਜਾਣਗੀਆਂ।ਕੈਂਪ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਇਸ ਮੌਕੇ ਸਪਨ ਸ਼ਰਮਾ ਵਾਈਸ ਪ੍ਰਧਾਨ, ਦਰਪਨ ਸ਼ਰਮਾ ਜਨਰਲ ਸੈਕਟਰੀ, ਜਤਿੰਦਰਪਾਲ ਸਿੰਘ ਜੁਆਇੰਟ ਸੈਕਟਰੀ, ਇੰਦਰਜੀਤ ਸਿੰਘ, ਸਤਿੰਦਰਪਾਲ ਸਿੰਘ, ਲੱਕੀ ਵਿਰਦੀ, ਭੁਪਿੰਦਰ ਸਿੰਘ, ਸਤਪਾਲ ਬੁੱਧੀਰਾਜਾ, ਸੰਜੀਵ ਸ਼ੁਕਲਾ, ਦੀਪਕ ਮਰਵਾਹਾ, ਪ੍ਰਭਨੀਤ ਸਿੰਘ ਅਤੇ ਸੋਨੂੰ ਖੁੱਲਰ ਆਦਿ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media