Monday, April 6, 2026

ਝਾੜੂ ਨੂੰ ਤੀਲਾ-ਤੀਲਾ ਕਰਨ ਵਾਲਾ ਕੋਈ ਪੈਦਾ ਨਹੀਂ ਹੋਇਆ – ਅਰਵਿੰਦ ਕੇਜਰੀਵਾਲ

ਆਮ ਲੋਕਾਂ, ਦਲਿਤਾਂ ਤੇ ਗਰੀਬਾਂ ਲਈ ਹਾਅ ਦਾ ਨਾਅਰਾ ਲਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗਲ
ਚੰਡੀਗੜ੍ਹ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ PUNJ2001201911ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਦੇ ਹੋਏ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਬੇਰੋਜਗਾਰਾਂ ਸਮੇਤ ਪੰਜਾਬ ਦੇ ਦਲਿਤਾਂ ਅਤੇ ਪਿਛੜੇ ਲੋਕਾਂ ਦੇ ਨਾਲ ਧੋਖਾ ਹੀ ਧੋਖਾ ਕੀਤਾ ਹੈ।ਜਦਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ 3 ਸਾਲਾਂ ਦੀ ਸਰਕਾਰ ਨੇ ਸਿਹਤ, ਸਿੱਖਿਆ ਸਮੇਤ ਹਰ ਖੇਤਰ ਵਿਚ ਪ੍ਰਸ਼ੰਸਾਯੋਗ ਕੰਮ ਕਰਕੇ ਕਾਇਆ-ਕਲਪ ਕਰ ਦਿੱਤੀ ਹੈ, ਜੋ ਦੇਸ਼ਾਂ ਵਿਦੇਸ਼ਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਹਰੇਕ ਵਰਗ ਸਮੇਤ ਆਮ ਲੋਕ, ਦਲਿਤ ਅਤੇ ਪਿਛੜੇ ਗਰੀਬ ਭਰਪੂਰ ਲਾਭ ਲੈ ਰਹੇ ਹਨ।
    ਅਰਵਿੰਦ ਕੇਜਰੀਵਾਲ ਨੇ ਕਿਹਾ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕ ਅਤੇ ਸੱਚ ਦੀ ਆਵਾਜ ਬੁਲੰਦ ਕਰਦੀ ਆਈ ਹੈ ਅਤੇ ਉਹ ਲੋਕ ਜੋ ਕਹਿ ਰਹੇ ਹਨ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਤੀਲਾ-ਤੀਲਾ ਹੋ ਗਈ ਹੈ ਅੱਜ ਦੀ ਰੈਲੀ ਉਨ੍ਹਾਂ ਨੂੰ ਇੱਕ ਜਵਾਬ ਹੈ।ਉਨ੍ਹਾਂ ਕਿਹਾ ਕਿ ਕਿਸੇ ਵਿੱਚ ਵੀ ਐਨੀ ਹਿੰਮਤ ਨਹੀਂ ਕੀ ਆਮ ਆਦਮੀ ਪਾਰਟੀ ਨੂੰ ਖਤਮ ਕਰੇ ਕਿਉਂਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸੱਚ ਦੀ ਤਾਕਤ ਨੂੰ ਕਦੀ ਝੁਕਾ ਨਹੀਂ ਸਕੇ।
    ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ `ਤੇ ਵਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਲਿਤਾਂ, ਪਿਛੜੇ ਵਰਗ ਅਤੇ ਗਰੀਬ ਲੋਕਾਂ ਦੇ ਹੱਕ ਅਤੇ ਸੱਚ ਨੂੰ ਹਮੇਸ਼ਾਂ ਮਾਰਿਆ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਗਰੀਬ, ਦਲਿਤ ਅਤੇ ਪਿਛੜਾ ਵਰਗ ਹਮੇਸ਼ਾਂ ਦੁਖੀ ਰਿਹਾ ਹੈ।ਉਨ੍ਹਾਂ ਕਿਹਾ ਕਿ ਦਲਿਤਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਸੁਵਿਧਾਵਾਂ ਅਤੇ ਹੱਕ ਨਹੀਂ ਦਿੱਤੇ ਗਏ।
    ਕੈਪਟਨ ਅਮਰਿੰਦਰ ਸਿੰਘ ਦੀ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਸੋਚ `ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਦਾ ਬੁਰਾ ਹਾਲ ਹੈ।ਜਿਸ ਕਾਰਨ ਗਰੀਬ ਅਤੇ ਦਲਿਤ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ।ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਆਲੋਚਨਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਉਹ ਗਰੀਬਾਂ ਅਤੇ ਦਲਿਤਾਂ ਤੋਂ ਉਨ੍ਹਾਂ ਦਾ ਜਿਊਣ ਦਾ ਹੱਕ ਵੀ ਖੋਹਣ ਜਾ ਰਹੀ ਹੈ।ਉਨ੍ਹਾਂ ਪੁਛਿਆ ਕਿ ਜੇਕਰ ਸਰਕਾਰ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕਰਜ਼ ਮੁਆਫੀ, ਹਰ ਘਰ ਰੁਜ਼ਗਾਰ, ਪੈਨਸ਼ਨ ਅਤੇ ਸਮਾਰਟਫੋਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦਿਆਂ ਤੋਂ ਮੁੱਕਰ ਗਏ ਹਨ।ਜਿਸ ਕਾਰਨ ਪੰਜਾਬ ਦੇ ਗਰੀਬ ਅਤੇ ਦਲਿਤ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
    ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੀਅ ਤੋੜ ਮਿਹਨਤ ਕੀਤੀ ਹੈ ਜਿਸ ਨਾਲ ਦਿੱਲੀ ਦੇ ਸਕੂਲਾਂ ਤੇ ਹਸਪਤਾਲਾਂ ਦੀ ਕਾਇਆ ਕਲਪ ਹੋ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਸਰਕਾਰੀ ਸਿੱਖਿਆ ਨੂੰ ਪ੍ਰਾਈਵੇਟ ਸਿ    ਖਿਆ ਨਾਲੋਂ ਵਧੇਰੇ ਚੰਗਾ ਬਣਾ ਦਿੱਤਾ ਹੈ।ਜਿਸ ਨਾਲ ਗਰੀਬਾਂ ਅਤੇ ਦਲਿਤਾਂ ਦੇ ਬੱਚਿਆਂ ਨੂੰ ਇਹ ਸਹੂਲਤ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਬੇਹਤਰ ਸੀ ਅਤੇ 90 ਪ੍ਰਤੀਸ਼ਤ ਤੋਂ ਵੱਧ ਬੱਚੇ ਪਾਸ ਹੋਏ ਸਨ।ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਦੇ ਹੋਏ ਗਰੀਬਾਂ ਲਈ ਮੁਫਤ ਦਵਾਈਆਂ ਅਤੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਕੇ ਦਸ ਲੱਖ ਤੱਕ ਰੁਪਏ ਦਾ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟਾਂ ਪਾਉਣ ਦੀ ਬਹੁਤ ਕੋਸ਼ਿਸ ਕੀਤੀ ਪ੍ਰੰਤੂ ਸਰਕਾਰ ਨੂੰ ਦਲਿਤਾਂ ਅਤੇ ਗਰੀਬਾਂ ਦੀ ਭਲਾਈ ਦੇ ਕਾਰਜ ਕਰਨ ਤੋ ਰੋਕ ਨਹੀ ਸਕੀ।
    ਭਗਵੰਤ ਮਾਨ ਦੀ ਤਾਰੀਫ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ ਨੂੰ ਲੋਕ ਸਭਾ ਵਿੱਚ ਜ਼ੋਰ-ਸ਼ੋਰ ਨਾਲ ਚੁੱਕਦੇ ਆਏ ਹਨ ਅਤੇ ਇਕ ਸੱਚੇ ਲੋਕ ਨੇਤਾ ਹੋਣ ਦਾ ਸਬੂਤ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣਾ ਲੱਖਾਂ ਰੁਪਏ ਦੀ ਕਮਾਈ ਵਾਲਾ ਕਲਾਕਾਰ ਜੀਵਨ ਛੱਡ ਕੇ ਲੋਕ ਸੇਵਾ ਲਈ ਰਾਜਨੀਤੀ ਵਿੱਚ ਆਏ ਹਨ ਤੇ ਆਪਣਾ ਕਾਰਜ ਬਾਖੂਬੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਪੰਜਾਬ ਦੇ ਲੋਕਾ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਭਗਵੰਤ ਮਾਨ ਹਮੇਸ਼ਾ ਸੱਚ ਦੀ ਆਵਾਜ ਬੁਲੰਦ ਕਰਦੇ ਆਏ ਹਨ।ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਦੁਆਰਾ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਚੋਣ ਲੜਨਾ ਉਨ੍ਹਾਂ ਦੀ ਲੋਕਾਂ ਪ੍ਰਤੀ ਨਿਸ਼ਠਾ ਨੂੰ ਬਿਆਨ ਕਰਦਾ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸੂਬੇ ਦੇ ਸਭ ਤੋਂ ਹੰਕਾਰੀ ਵਿਅਕਤੀ ਹਨ, ਜਿਸ ਕਾਰਨ ਭਗਵੰਤ ਮਾਨ ਨੇ ਉਨ੍ਹਾਂ ਦਾ ਹੰਕਾਰ ਤੋੜਨ ਲਈ ਚੋਣ ਲੜੀ ਸੀ, ਪ੍ਰੰਤੂ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਕਾਰਨ ਉਹ ਜਿੱਤ ਨਹੀਂ ਸਕੇ।    
    ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਐਮ.ਪੀ ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਜਸਟਿਸ ਜ਼ੋਰਾ ਸਿੰਘ, ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਰੂਬੀ, ਪ੍ਰੋਫੈਸਰ ਬਲਜਿੰਦਰ ਕੌਰ, ਮੀਤ ਹੇਅਰ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ, ਹੁਸਿਆਰਪੁਰ ਤੋਂ ਪਾਰਟੀ ਉਮੀਦਵਾਰ ਡਾ. ਰਵਜੋਤ ਸਿੰਘ, ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸੇਰਗਿਲ, ਮਾਲਵਾ ਜ਼ੋਨ-1 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਮਾਲਵਾ ਜ਼ੋਨ-2 ਦੇ ਪ੍ਰਧਾਨ ਦਲਬੀਰ ਢਿੱਲੋਂ ਅਤੇ ਹੋਰ ਆਗੂ ਵੀ ਮੌਜੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply