ਬਰਨਾਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) -ਆਮ ਆਦਮੀ ਪਾਰਟੀ ਦੀ ਅੱਜ ਬਰਨਾਲਾ ਰੈਲੀ ਦੌਰਾਨ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਐਲਾਨ ਤੋਂ
ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਖ਼ਾਤਰ ਆਪਣੇ ਆਪ ਨੂੰ 24 ਘੰਟੇ ਸਮਰਪਿਤ ਕਰ ਕੇ ਮੇਰੇ ਸਮੇਤ ਪੂਰੀ ਦੁਨੀਆ ‘ਚ ਵੱਸਦੇ ਸਾਰੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਇੱਕ ਬਹੁਤ ਵੱਡਾ ਨੇਤਾ ਦੱਸਦੇ ਹੋਏ ਕਿਹਾ ਕਿ ਨੇਤਾ ਏੇਦਾਂ ਦਾ ਹੀ ਹੋਣਾ ਚਾਹੀਦਾ ਹੈ ਜੋ ਆਪਣੇ ਪੰਜਾਬ, ਦੇਸ਼ ਅਤੇ ਲੋਕਾਂ ਲਈ ਸਭ ਕੁੱਝ ਕੁਰਬਾਨ ਕਰਨ ਦਾ ਮਾਦਾ ਰੱਖਦਾ ਹੋਵੇ। ਕੇਜਰੀਵਾਲ ਨੇ ਕਿਹਾ ਕਿ ਉਨਾਂ ਅੱਖੀਂ ਦੇਖਿਆ ਹੈ ਕਿ ਜਦ ਭਗਵੰਤ ਮਾਨ ਨੇ ਬਾਦਲ-ਕੈਪਟਨ ਸਮੇਤ ਸਾਰੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ।ਉਨ੍ਹਾਂ ਕਿਹਾ ਕਿ 2019 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਫਿਰ ਉਹੀ ਜਲਵਾ ਦਿਖਾਏਗੀ, ਕਿਉਂਕਿ ਇਹ ਚੋਣਾਂ ਭਗਵੰਤ ਮਾਨ ਦੀ ਅਗਵਾਈ ‘ਚ ਲੜੀਆਂ ਜਾ ਰਹੀਆਂ ਹਨ ਅਤੇ ਉਹ 13 ਦੀਆਂ 13 ਸੀਟਾਂ ‘ਤੇ ਪਹਿਲਾਂ ਵਾਂਗ ਧੂੰਆਂਧਾਰ ਪ੍ਰਚਾਰ ਕਰੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media