Wednesday, June 10, 2026

ਖੇਲੋ ਇੰਡੀਆ ਖੇਡਾਂ `ਚ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨਾ ਫੁੰਡਿਆ

ਖੇਡ ਮੰਤਰੀ ਰਾਣਾ ਸੋਢੀ ਤੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਖੇਡ ਦਲ ਨੂੰ ਮੁਬਾਰਕਬਾਦ
ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ Rana Gurmeet Sofhiਤਿੰਨ ਤਮਗੇ ਜਿੱਤੇ।ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਹਾਸਲ ਕੀਤੇ।
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਸਮੁੱਚੇ ਖੇਡ ਦਲ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਅਗਲੀ ਵਾਰ ਪੰਜਾਬ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ।ਉਨਾਂ ਕਿਹਾ ਕਿ ਜਿਹੜੇ ਖਿਡਾਰੀ ਇਸ ਵਾਰ ਤਮਗਾ ਨਹੀਂ ਜਿੱਤ ਸਕੇ, ਉਹ ਅੱਗੇ ਤੋਂ ਹੋਰ ਵੀ ਮਿਹਨਤ ਕਰ ਕੇ ਤਮਗਾ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ।ਉਨਾਂ ਕਿਹਾ ਕਿ ਕੌਮੀ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀਆਂ ਨੂੰ ਹੁਣੇ ਤੋਂ ਹੀ ਤਿਆਰੀ ਕਸ ਲੈਣੀ ਚਾਹੀਦੀ ਹੈ।ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੀ ਪ੍ਰਾਪਤੀ ਦਾ ਸਿਹਰਾ ਕੋਚਿੰਗ ਸਟਾਫ਼ ਅਤੇ ਖਿਡਾਰੀਆਂ ਦੇ ਮਾਪਿਆਂ ਸਿਰ ਬੰਨਿਆ।
ਪੰਜਾਬ ਦੇ ਖੇਡ ਦਲ ਦੀ ਮੁੱਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਖੇਡਾਂ ਦੇ ਆਖਰੀ ਦਿਨ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਅੰਦਾਜ਼ੀ ਦੇ ਅੰਡਰ-21 ਵਿੱਚ ਸੰਗਮਪ੍ਰੀਤ ਸਿੰਘ ਨੇ ਸੋਨੇ ਅਤੇ ਅੰਡਰ-17 ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ।ਸੰਗਮਪ੍ਰੀਤ ਸਿੰਘ ਨੇ ਕੰਪਾਊਂਡ ਈਵੈਂਟ ਦੇ ਫਾਈਨਲ ਵਿੱਚ ਹਰਿਆਣਾ ਦੇ ਰਾਹੁਲ ਨੂੰ 145-139 ਨਾਲ ਹਰਾਇਆ।ਕੁੜੀਆਂ ਦੀ ਅੰਡਰ-21 ਹਾਕੀ ਵਿੱਚ ਪੰਜਾਬ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ।ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਉੜੀਸਾ ਨੂੰ 2-1 ਨਾਲ ਹਰਾਇਆ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply