ਬਟਾਲਾ, 20 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਲੋ ਵਿਦਿਆਰਥੀਆਂ ਨੂੰ ਹਰ ਪੱਖੋਂ ਪਰਪੱਕ ਕਰਨ ਦੇ ਮਕਸਦ ਨਾਲ
ਪੰਜਾਬੀ ਭਾਸ਼ਾ ਤੇ ਖਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ।ਜਿਲਾ ਦੇ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਪ ਬਟਾਲਾ ਵਿਖੇ ਸੈਕੰਡਰੀ ਵਿੰਗ ਦੇ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦਾ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲੇ ਸਥਾਨ `ਤੇ ਰਿਹਾ।
ਅੰਮ੍ਰਿਤਪਾਲ ਸਿੰਘ ਨੂੰ ਇਸ ਅਹਿਮ ਪ੍ਰਾਪਤੀ `ਤੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਜਤਿੰਦਰਬੀਰ ਸਿੰਘ , ਕਵਲਪ੍ਰੀਤ ਸਿੰਘ, ਦਵਿੰਦਰ ਸਿੰਘ, ਪਰਵਿੰਦਰ ਕੌਰ, ਪੂਜਾ ਭਾਰਤੀ, ਰਮਨ ਬਾਜਵਾ, ਸੁਮਨਪ੍ਰੀਤ ਕੌਰ, ਰਮਿੰਦਰ ਕੌਰ, ਰੇਖਾ ਸਲਹੋਤਰਾ, ਪਿਆਰਾ ਲਾਲ, ਅਰੁਣ ਕੁਮਾਰ, ਹਰਦੀਪ ਸਿੰਘ, ਤਰਸੇਮ ਸਿੰਘ ਆਦਿ ਵਿਦਿਆਰਥੀ ਨੂੰ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ।ਵਾਈਸ ਪ੍ਰਿੰਸੀਪਲ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪੇ੍ਰਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media