ਭੀਖੀ/ ਮਾਨਸਾ, 20 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ ) – ਮਾਨਸਾ ਕੋਰਟ `ਚ ਪੇਸ਼ੀ ਭੁਗਤਣ ਆਇਆ ਜਬਰ ਜਿਨਾਹ ਦੇ ਦੋਸ਼ੀ ਜਗਤਾਰ ਸਿੰਘ ਵਾਸੀ ਮਾਨਸਾ ਪੁਲਿਸ ਦੀ ਗ੍ਰਿਫਤ ਵਿਚੋਂ ਫਰਾਰ ਹੋ ਗਿਆ ਸੀ, ਉਸ ਦੇ ਖਿਲਾਫ ਮਾਮਲਾ ਦਰਜ ਕਰ ਕੇ ਇਸ ਮਾਮਲੇ `ਚ ਲਾਪ੍ਰਵਾਹੀ ਵਰਤਣ ਵਾਲੇ ਦੋ ਪੁਲਿਸ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਉਚ ਅਧਿਕਾਰੀਆਂ ਨੇ ਕਿਹਾ ਕਿ ਅਗਰ ਉਕਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਸਿੱਧ ਹੋਈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਮਾਨਸਾ ਕੋਰਟ `ਚ ਪੇਸ਼ੀ ਭੁਗਤੁਣ ਆਏ ਜਗਤਾਰ ਸਿੰਘ ਵਾਸੀ ਮਾਨਸਾ ਪੁਲਿਸ ਕਰਮਚਾਰੀਆਂ ਨੂੰ ਪਿਸ਼ਾਬ ਕਰਨ ਦਾ ਬਾਹਨਾ ਲਾ ਕੇ ਚਕਮਾ ਦੇ ਕੇ ਫਰਾਰ ਹੋ ਗਿਆ। ਅਤੇ ਜਿਸ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਡੀ.ਐਸ.ਪੀ ਸਿਮਰਨਜੀਤ ਸਿੰਘ ਨੇ ਕਿਹਾ ਕਿ ਕੈਦੀ ਫਰਾਰ ਮਾਮਲੇ `ਚ ਦੋ ਪੁਲਿਸ ਹੋਲਦਾਰਾਂ ਨਿੱਕਾ ਸਿੰਘ ਅਤੇ ਅਮਰੀਕ ਸਿੰਘ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਗਈ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media