Thursday, November 12, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜੇ.ਈ.ਈ-2019 ਨਤੀਜਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਇਸ ਵਾਰ ਫੇਰ PUNJ2101201901ਜੇ.ਈ.ਈ 2019 ਇਮਤਿਹਾਨ ਵਿੱਚ ਚੰਗੇ ਨੰਬਰ ਹਾਸਲ ਕਰ ਕੇ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ 99.74, ਸ਼ੁਭ ਕਰਮਨ ਸਿੰਘ ਨੇ 96.32, ਸ਼ਿਵਮ ਦਵੇਸਰ ਨੇ 95.8, ਮਕੰਦ ਕਪੂਰ ਨੇ 95.65, ਆਸਥਾ ਜੈਪੁਰੀਆ ਨੇ 94.65, ਸਾਹਿਲ ਭਗਤ ਨੇ 92.70 ਅਤੇ ਭਾਵਿਆ ਗੋਇਲ ਨੇ 92.46 ਅੰਕ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਗੁਪਤਾ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਮੁਬਾਰਕਾਂ ਦਿਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਹਰਜਿੰਦਰ ਕੌਰ ਵੀ ਮੌਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply