ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਏਥੋਂ ਨੇੜਲੇ ਪਿੰਡ ਮਲਕਪੁਰ ਦੇ ਇੱਕ ਨੌਜਵਾਨ ਦੀ ਉਸ ਵਲੋਂ ਟੀਕਾ ਲਗਾਉਣ ਦੌਰਾਨ
ਹੋਈ ਮੌਤ ਹੋ ਗਈ ਹੈ।ਡੀ.ਐਸ.ਪੀ ਜੰਡਿਆਲਾ ਗੁਰਮੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਤਕਰੀਬਨ 30 ਸਾਲਾ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਸਵੇਰੇ ਜੰਗਲ ਪਾਣੀ ਲਈ ਖੇਤਾਂ ਵਿੱਚ ਗਿਆ ਤਾਂ ਕੁੱਝ ਦੇਰ ਬਾਅਦ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਹ ਖੇਤਾਂ ਵਿੱਚ ਡਿੱਗਾ ਪਿਆ ਹੈ।ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਿਕ ਉਸ ਦੀ ਬਾਂਹ ਵਿੱਚ ਟੀਕਾ ਲੱਗਾ ਹੋਇਆ ਸੀ।ਇਕ ਗਰੀਬ ਪਰਿਵਾਰ ਨਾਲ ਸਬੰਧਤ ਮ੍ਰਿਤਕ ਕੁਲਦੀਪ ਸਿੰਘ ਸੀ ਆਪਣੇ ਪਿੱਛੇ ਮਾਂ, ਪਤਨੀ, ਇਕ ਬੇਟੀ ਉਮਰ ਕਰੀਬ 8 ਸਾਲ ਅਤੇ ਇਕ ਬੇਟਾ ਕਰੀਬ 4 ਸਾਲ ਛੱਡ ਗਿਆ ਹੈ।ਪੁਲਿਸ ਦੇ ਜਾਂਚ ਅਫਸਰ ਅਨੁਸਾਰ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ `ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media