ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰਾਖੰਡ ਦੇ ਮੁੱਖ ਮਤਰੀ ਤਰਵਿੰਦਰਾ ਸਿੰਘ ਰਾਵਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ
ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ।ਉਨ੍ਹਾਂ ਨਾਲ ਉਤਰਾਖੰਡ ਸੂਬੇ ਦੇ ਵਿਧਾਇਕ ਹਰਭਜਨ ਸਿੰਘ ਚੀਮਾ ਮੌਜੂਦ ਸਨ।ਰਾਵਤ ਨੂੰ ਪਰਿਕਰਮਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਤਿਹਾਸ ਦੱਸਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਹੋਰਾਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਰਾਵਤ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਪੁਰਾਣੀ ਇੱਛਾ ਪੂਰੀ ਹੋਈ ਹੈ।ਅੱਜ ਬਹੁਤ ਸ਼ੁੱਭ ਦਿਨ ਹੈ, ਜਦੋਂ ਦੇਹਰਾਦੂਨ-ਅੰਮ੍ਰਿਤਸਰ ਹਵਾਈ ਸੇਵਾ ਦੀ ਸ਼ੁਰੂਆਤ ਹੋਈ ਹੈ ਅਤੇ ਉਹ ਆਪਣੇ ਸਾਥੀਆਂ ਸਮੇਤ ਇੱਕ ਯਾਤਰੀ ਦੇ ਰੂਪ ਵਿਚ ਇਥੇ ਆਏ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਰਾਵਤ ਨੂੰ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦਾ ਮਸਲਾ ਹੱਲ ਕਰਨ ਦੀ ਮੰਗ ਰੱਖੀ ਜਿਸ ’ਤੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜਲਦੀ ਹੀ ਸਾਰੇ ਸਿੱਖਾਂ ਦੀ ਸਹਿਮਤੀ ਨਾਲ ਇਸ ਦਾ ਹੱਲ ਕੱਢ ਲਿਆ ਜਾਵੇਗਾ। ਇਸ ਮੌਕੇ ਵਧੀਕ ਮੈਨੇਜਰ ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਅੰਮ੍ਰਿਤਪਾਲ ਸਿੰਘ, ਜਸਬੀਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਆਦਿ ਮੌਜੂਦ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media