ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਹਿਲਾਂ ਇਹ ਸਨਮਾਨ 22 ਜਨਵਰੀ ਨੂੰ ਰੱਖਿਆ ਗਿਆ ਸੀ, ਲੇਕਿਨ ਕੁੱਝ ਕਾਰਨਾਂ ਕਰਕੇ ਹੁਣ ਇਹ ਸਨਮਾਨ 26 ਜਨਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ ਜਦਕਿ ਸਮਾਂ ਸਵੇਰ ਦੇ 11.00 ਵਜੇ ਦਾ ਹੀ ਰਹੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media