ਅੰਮ੍ਰਿਤਸਰ, 21 ਜਨਵਰੀ (ਪੰਜਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਦੇ 7 ਵਿਦਿਆਰਥੀਆਂ ਨੇ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਆਯੋਜਿਤ ਜੇ.ਈ.ਈ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਪ੍ਰੀਖਿਆ ਵਿੱਚ ਭਾਗ ਲੈਣ ਵਾਲੇ +2 ਕਲਾ ਦੇ 35 ਵਿਦਿਆਰਥੀਆਂ ਵਿੱਚੋਂ 7 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਿਲ ਕੀਤੇ।ਜਿੰਨਾਂ ਵਿੱਚੋਂ ਜੈਦੀਪ ਸਿੰਘ ਸੀਕਰੀ ਨੇ 98.08%, ਸੋਰਭ 90.7%, ਹਰਸ਼ਿਤ 96.8%, ਹਰੀਕੀਰਤ ਸਿੰਘ 98.3%, ਹਰਦਲਜੀਤ ਸਿੰਘ 95.5%, ਏਕਮਜੋਤ ਸਿੰਘ 90.8%, ਅੰਮ੍ਰਿਤਪਾਲ ਸਿੰਘ 93.40% ਨੇ ਅੰਕ ਹਾਸਲ ਕੀਤੇ।ਪਿ੍ਰੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਤੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਸਫਲਤਾ ਲਈ ਉਨਾਂ ਨੂੰ ਸਨਮਾਨਿਤ ਕੀਤਾ।ਇਹ ਸਾਰੇ ਵਿਦਿਆਰਥੀ ਅਗਲੀ ਜੇ.ਈ.ਈ ਐਡਵਾਂਸ 2019 ਪ੍ਰੀਖਿਆ ਵਿੱਚ ਵੀ ਬੈਠਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media