ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਉਹਨਾਂ ਦੇ ਉਪਦੇਸ਼ਾਂ ਨੂੰ ਸਮਾਜ ਦੇ ਹਰ ਵਰਗ ਕੋਲ ਪਹੁੰਚਾਉਣ ਹਿਤ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨੇੜੇ ਵੱਲਾ ਮੰਡੀ ਵਿਖੇ ਇਕ ਸਮਾਗਮ ਕੀਤਾ ਗਿਆ।ਜਿਸ ਵਿਚ ਮਕਬੂਲਪੁਰਾ ਇਲਾਕੇ ਦੇ ਸਿਟੀਜ਼ਨ ਫੋਰਮ ਵਿਦਿਆ ਮੰਦਰ ਸਕੂਲ ਅਤੇ ਪੁਰਾਣੇ ਸਿਵਲ ਸਰਜਨ ਦਫਤਰ ਦੇ ਕੋਲ ਸਥਿਤ ਨਿਸ਼ਕਾਮ ਸੇਵਾ ਪਬਲਿਕ ਸਕੂਲ ਦੇ ਗਰੀਬ ਵਿਦਿਆਰਥੀਆਂ ਅਤੇ ਆਸ-ਪਾਸ ਦੇ ਇਲਾਕੇ ਦੇ ਗਰੀਬ ਪਰਿਵਾਰ ਸ਼ਾਮਿਲ ਹੋਏ।ਉਨ੍ਹਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ “ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ” ਬਾਰੇ ਜਾਣਕਾਰੀ ਦਿਤੀ ਗਈ।ਇਸ ਸਮਾਗਮ ਵਿਚ ਤਕਰੀਬਨ 600 ਦੇ ਕਰੀਬ ਬੱਚੇ ਅਤੇ 150 ਦੇ ਕਰੀਬ ਪਰਿਵਰਾਂ ਨੇ ਹਾਜ਼ਰੀ ਭਰੀ।
ਸਮਾਗਮ ਦੀ ਸ਼ੁਰੂਆਤ ਵਿਚ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਨੇ ਸਾਰੀ ਸੰਗਤ ਨੂੰ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਸਰਬ ਸਾਂਝੀ ਵਾਲਤਾ ਦੇ ਉਪਦੇਸ਼ਾਂ ਤੋਂ ਜਾਣੂ ਕਰਾਇਆ।ਉਹਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਸਿਰਫ ਸਿੱਖ ਪੰਥ ਦੇ ਹੀ ਗੁਰੂ ਨਹੀਂ ਸਗੋਂ ਉਨ੍ਹਾਂ ਦਾ ਸੰਦੇਸ਼ ਸਮੁੱਚੀ ਮਾਨਵਤਾ ਵਾਸਤੇ ਸੀ।ਇਸ ਸਮਾਗਮ ਵਿਚ ਸਕੂਲੀ ਬੱਚਿਆਂ ਨੇ ਆਪਣੀਆਂ ਕਵਿਤਾਵਾਂ ਅਤੇ ਭਾਸ਼ਣ ਦੇ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਉਹਨਾਂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੇ ਆਪਣੇ ਜਥੇ ਸਮੇਤ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਇਸ ਸਮਾਗਮ ਵਿਚ ਅਲੱਗ-ਅਲੱਗ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਅਕ ਪਿਛੋਕੜ ਦੇ ਮਾਹਿਰਾਂ ਨੇ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਉਪਰ ਚਾਨਣਾ ਪਾਇਆ।ਇਨ੍ਹਾਂ ਵਿਚ ਡਾ. ਰਾਜ ਕੁਮਾਰ ਰਿਟਾਇਡ ਪ੍ਰੋਫੈਸਰ ਵਡੋਦਰਾ ਯੂਨੀਵਰਸਿਟੀ ਗੁਜਰਾਤ, ਭਾਈ ਰਾਮ ਸਿੰਘ ਅਬਦਾਲ ਸਰਪੰਚ, ਜਸਪਾਲ ਸਿੰਘ ਰਿਟਾਇਰਡ ਡਿਪਟੀ ਡਾਇਰੈਕਟਰ ਵਿਦਿਆ ਵਿਭਾਗ, ਮਾਸਟਰ ਅਜੀਤ ਸਿੰਘ ਸਿਟੀਜ਼ਨ ਫੋਰਮ ਵਿਦਿਆ ਮੰਦਰ ਸਕੂਲ, ਅਮਰਜੀਤ ਸਿੰਘ ਖਡੂਰ ਸਾਹਿਬ, ਰਣਜੀਤ ਸਿੰਘ ਹੈਡ ਮਾਸਟਰ, ਰਜੀਵ ਕੁਮਾਰ, ਮੁਖਤਾਰ ਸਿੰਘ ਆਨਰੇਰੀ ਸੱਕਤਰ ਪਿੰਗਲਵਾੜਾ, ਰਾਜਬੀਰ ਸਿੰਘ ਕੁਦਰਤੀ ਖੇਤੀ ਮਾਹਿਰ ਅਤੇ ਮੈਂਬਰ ਪਿੰਗਲਵਾੜਾ ਸੋਸਾਇਟੀ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ ਪਿੰਗਲਵਾੜਾ ਆਦਿ ਕਈ ਹੋਰ ਪਤਵੰਤੇ ਸ਼ਾਮਿਲ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media