ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਇਜਾ ਲਿਆ ਅਤੇ ਵੱਖ-ਵੱਖ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੁੂੰ ਲੈ ਕੇ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਵੀ ਵੇਖਿਆ।ਸੰਘਾ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਨੇ ਅਧਿਕਾਰੀਆਂ ਨੂੰ ਬਾਰਿਸ਼ ਦੀ ਸੂਰਤ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ।ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਸਮਾਰੋਹ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ।ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ ਸ਼ੋਅ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। 
ਇਸ ਮੀਟਿੰਗ ਵਿੱਚ ਗੌਰਵ ਤੁਰਾ, ਏ.ਸੀ.ਪੀ, ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੋਂ ਇਲਾਵਾ ਜਿਲੇ੍ਹ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media