ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਪਿੰਡ ਫਤਾਹਪੁਰ ਵਿਖੇ ਚਰਚ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਹਾਜਰੀ ਭਰੀ ਅਤੇ ਚਰਚ ਦੇ ਹਾਲ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
ਸੋਨੀ ਨੇ ਆਪਣੇ ਸੰਬੋਧਨ `ਚ ਕਿਹਾ ਕਿ ਜੇਕਰ ਹੋਰ ਵੀ ਚਰਚ ਦੇ ਨਿਰਮਾਣ ਲਈ ਰਾਸ਼ੀ ਦੀ ਜਰੂਰਤ ਹੋੇਵੇਗੀ ਤਾਂ ਉਹ ਦੇਣ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਪਿੰਡ ਫਤਾਹਪੁਰ ਦੇ ਵਿਕਾਸ ਦੇ ਕੰਮ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਂਦੇ ਕੁੱਝ ਹੀ ਮਹੀਨਿਆਂ ਵਿੱਚ ਸਾਰੀਆਂ ਗਲੀਆਂ ਦਾ ਨਿਰਮਾਣ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਫਤਾਹਪੁਰ ਦੇ ਸਕੂਲ ਨੂੰ ਉਨ੍ਹਾਂ ਵੱਲੋਂ ਪਹਿਲਾਂ ਹੀ ਹਾਈ ਸਕੂਲ ਬਣਾ ਦਿੱਤਾ ਗਿਆ ਸੀ ਜਿਸ ਨੂੰ ਹੁਣ ਜਲਦੀ ਹੀ 12ਵੀਂ ਤੱਕ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਿੰਡ ਦੇ ਸਕੂਲ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ ਅਤੇ ਸਕੂਲ ਦੇ ਨਜਦੀਕ ਜਲਦ ਹੀ ਸੁੰਦਰ ਪਾਰਕ ਦਾ ਨਿਰਮਾਣ ਕਰ ਦਿੱਤਾ ਜਾਵੇਗਾ।ਸੋਨੀ ਨੇ ਦੱਸਿਆ ਕਿ ਪਿੰਡ ਫਤਾਹਪੁਰ ਦੇ ਸਰਕਾਰੀ ਹਸਪਤਾਲ ਵਿੱਚ ਨਵੀਂ ਐਕਸਰੇ ਮਸ਼ੀਨ ਆ ਗਈ ਹੈ, ਜਿਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਮੇਅਰ ਕਰਮਜੀਤ ਸਿੰਘ ਰਿੰਟੂ ਬੋਲਦਿਆਂ ੲਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਫਤਾਹਪੁਰ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।ਰਿੰਟੂ ਨੇ ਕਿਹਾ ਕਿ ਮਿਸ਼ਨਰੀਆਂ ਵੱਲੋਂ ਵਧੀਆ ਕੰਮ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵੱਲੋਂ ਬਾਰਡਰ ਏਰੀਆ ਵਿੱਚ ਵੀ ਸਕੂਲ ਖੋਹਲ ਕੇ ਗਰੀਬ ਲੋਕਾਂ ਨੂੰ ਮਿਆਰੀ ਸਿਖਿਆ ਦਿੱਤੀ ਜਾ ਰਹੀ ਹੈ।ਚਰਚ ਦੇ ਫਾਦਰ ਮੰਤਰੀ ਸੋਨੀ, ਮੇਅਰ ਰਿੰਟੂ ਅਤੇ ਇਲਾਕੇ ਦੇ ਕੌਂਸਲਰ ਵਿਕਾਸ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media