Monday, September 21, 2026

ਬੀ.ਬੀ.ਕੇ ਡੀ.ਏ.ਵੀ ਦੀ ਜੂਡੋ ਖਿਡਾਰਨ ਗੁਰਪਿੰਦਰ ਕੌਰ ਨੇ ਜਿੱਤਿਆ ਸਿਲਵਰ ਮੈਡਲ

PUNJ2101201921ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਮਿਸ ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ 78 ਕਿਲੋ ਕੈਟਾਗਿਰੀ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ।ਚੰਡੀਗੜ੍ਹ ਵਿਖੇ ਦਸੰਬਰ `ਚ ਹੋਈ ਇਸ ਚੈਂਪੀਅਨਸ਼ਿਪ ਵਿੱਚ ਮਿਸ ਰਾਜਵਿੰਦਰ ਕੌਰ ਅਤੇ ਜਸਕਰਨਪ੍ਰੀਤ ਕੌਰ ਨੇ ਵੀ ਇਸ ਹਿੱਸਾ ਲਿਆ ਸੀ।
ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਪ੍ਰਾਪਤੀਆਂ ਲਈ ਉਤਸ਼ਾਹਿਤ ਕੀਤਾ।ਉਹਨਾਂ ਇਹ ਵੀ ਕਿਹਾ ਕਿ ਕਾਲਜ ਦੀਆਂ ਖਿਡਾਰਨਾਂ ਨੇ ਹਮੇਸ਼ਾਂ ਹੀ ਵੱਖ-ਵੱਖ ਚੈਂਪੀਅਨਸ਼ਿਪਾਂ ਵਿੱਚ ਆਪਣਾ ਵਧੀਆ ਪ੍ਰਦਰਸ਼ਨ ਦਿਖਾਇਆ ਹੈ।ਸਰੀਰਕ ਸਿਖਿਆ ਵਿਭਾਗ ਮੁਖੀ ਮਿਸਿਜ਼ ਸਵੀਟੀ ਬਾਲਾ, ਸਰੀਰਕ ਸਿੱਖਿਆ ਵਿਭਾਗ ਦੀ ਮਿਸ ਸਵਿਤਾ ਕੁਮਾਰੀ, ਰਾਜਦੀਪ ਕੌਰ ਅਤੇ ਹੋਰ ਫੈਕਲਟੀ ਮੈਬਰਾਂ ਨੇ ਖਿਡਾਰਨਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply