Wednesday, October 14, 2026

ਮਜੀਠੀਆ ਦੇ ਸਾਬਕਾ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਕੀਤੀ ਬਾਦਲ ਦਲ ਵਿੱਚ ਵਾਪਸੀ

ਸੁਖਬੀਰ ਬਾਦਲ ਨੇ ਅਕਾਲੀ ਦਲ ‘ਚ ਕੀਤਾ ਸਵਾਗਤ

PPN270204

ਅੰਮ੍ਰਿਤਸਰ, 27  ਫਰਵਰੀ (ਨਰਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਅਤੇ ਖ਼ਾਸ ਕਰਕੇ ਇਸ ਦੇ ਜਨ: ਸਕੱਤਰ ਫਤਿਹਜੰਗ ਸਿੰਘ ਬਾਜਵਾ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਮੀਡੀਆ ਵਿਭਾਗ ਦਾ ਕੰਮ ਸੰਭਾਲ ਰਹੇ ਪ੍ਰੋ: ਸਰਚਾਂਦ ਸਿੰਘ, ਮਜੀਠਾ ਵਿਖੇ ਇੱਕ ਸਮਾਰੋਹ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿ ਕੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਉਪ ਮੁੱਖ ਮੰਤਰੀ ਅਤੇ ਪਾਰਟੀ  ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਂਟ ਕਰਕੇ ਸਰਚਾਂਦ ਸਿੰਘ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ।ਜ਼ਿਕਰਯੋਗ ਹੈ ਕਿ ਪ੍ਰੋ: ਸਰਚਾਂਦ ਸਿੰਘ ਲੰਬਾ ਸਮਾਂ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਰਹਿਣ ਤੋਂ ਬਾਅਦ ਕੈਬਨਿਟ ਮੰਤਰੀ ਮਜੀਠੀਆ ਦੇ ਮੀਡੀਆ ਸਕੱਤਰ ਦੇ ਤੌਰ ‘ਤੇ ਕੰਮ ਕਰਦੇ ਰਹੇ, ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਦੌਰਾਨ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply