ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ 550 ਸਾਲਾ ਸ਼ਤਾਬਦੀ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੰਗਰ ਬਣਾਉਣ, ਬਰਤਨਾਂ ਅਤੇ ਜੋੜਿਆਂ ਦੀ ਸੇਵਾ ਨਿਭਾਈ।
ਪ੍ਰਿੰਸੀਪਲ ਨਾਨਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਮਨਾਉਣ ਲਈ ਖ਼ਾਲਸਾ ਮੈਨੇਜ਼ਮੈਂਟ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਕੌਂਸਲ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ’ਚ ਸਮੇਂ-ਸਮੇਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਦਿਆਰਥੀਆਂ ਨੂੰ ਮਾਰਗ ਕਰਦੇ ਧਾਰਮਿਕ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਜੇਕਰ ਸਮਾਜ ਦਾ ਭਵਿੱਖ ਉਜਵਲ ਬਣਾਉਣਾ ਹੈ ਤਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਅਜੋਕੀ ਵਿੱਦਿਆ ਦੇ ਸੁਮੇਲ ’ਚ ਵਿਦਿਆਰਥੀ ਜੀਵਨ ਨੂੰ ਢਾਲਣਾ ਹੋਵੇਗਾ ਤਾਂ ਹੀ ਸੱਭਿਅਕ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਬੇਇਨਸਾਫ਼ੀ ਦੇ ਖਿਲਾਫ਼ ਖੜ੍ਹੇ ਸਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੁਨਿਆਵੀ ਲੋਕਾਂ ਲਈ ਸਹੀ ਰਾਹ ਸਿੱਧ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਵੀ ਹਰ ਇਕ ਵਾਕ ’ਚ ਗੁਰੂ ਦਾ ਸੁਨੇਹਾ ਢੁਕਵਾਂ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਪਿਆਰ, ਬਰਾਬਰੀ, ਭਾਈਚਾਰਾ ਅਤੇ ਸਦਭਾਵਨਾ ’ਤੇ ਅਧਾਰਿਤ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …