ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਹਾਲ ਗੇਟ ਦੇ
ਸਲਾਨਾ ਖੇਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ।ਇਸ ਉਪਰੰਤ ਕਰਵਾਈਆਂ ਗਈਆਂ ਵੱਖ-ਵੱਖ ਖੇਡਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਮੇਅਰ ਰਿੰਟੂ ਨੇ ਜੇਤੂਆਂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਸਮੇਂ ਆਪਣੇ ਸੰਬੋਧਨ ਵਿੱਚ ਉਨਾਂ ਨੇ ਸਕੂਲ ਪ੍ਰਬੰਧਕੀ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਖੇਡਾਂ ਨਾਲ ਨਾ ਸਿਰਫ ਮਨੁੱਖੀ ਸਰੀਰ ਤੰਦਰੁਸਤ ਰਹਿੰਦਾ ਹੈ, ਬਲਕਿ ਉਹ ਮਾਨਸਿਕ ਤੋਂਰ `ਤੇ ਵੀ ਮਜ਼ਬੂਤ ਹੁੰਦਾ ਹੈ।ਸਕੂਲ ਪ੍ਰਿੰਸੀਪਲ ਰਾਜੀਵ ਕੁਮਰੀਆ ਨੇ ਸਕੂਲ ਸਟਾਫ ਅਤੇ ਪ੍ਰਬੰਧਕੀ ਕਮੇਟੀ ਵਲੋਂ ਮੇਅਰ ਤੇ ਹੋਰਨਾਂ ਨੂੰ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਵੀ ਕੀਤਾ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media