ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਕੱਤਰ ਅਨੁਸਾਰ ਵਿਆਖਿਆ ਕੇਂਦਰ (ਗੋਲਡਨ
ਟੈਂਪਲ ਪਲਾਜਾ) 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਅੰਮਿ੍ਰਤਸਰ ਨੇ ਦੱਸਿਆ ਕਿ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜਾ) ਦੀ ਮੁਰੰਮਤ, ਸਾਫ ਸਫਾਈ ਅਤੇ ਤਕਨੀਕੀ ਕੰਮ ਚੱਲ ਰਿਹਾ ਹੈ ਜਿਸ ਕਰਕੇ ਆਮ ਲੋਕਾਂ ਦੇ ਵੇਖਣ ਲਈ ਵਿਆਖਿਆ ਕੇਂਦਰ 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਦੌਰਾਨ ਵਿਰਾਸਤੀ ਮਾਰਗ ਦਾ ਲਾਂਘਾ ਉਸੇ ਤਰ੍ਹਾਂ ਸੈਲਾਨੀਆਂ ਲਈ ਖੁੱਲਾ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media