ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਭਾਰਤੀ ਨੇਵੀ ਵਿਚ ਸੇਲਰ ਦੀਆਂ 3000 ਆਸਾਮੀਆਂ ਵਾਸਤੇ ਕੋਚਿੰਗ ਕਲਾਸਾਂ ਸ਼ੁਰੂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਦੇ ਜਿੰਨਾਂ ਨੌਜਵਾਨਾਂ ਨੇ ਨੇਵੀ ਵਿਚ ਭਰਤੀ ਹੋਣ ਲਈ ਇਸ ਆਸਾਮੀ ਵਾਸਤੇ ਆਨਲਾਈਨ ਅਪਲਾਈ ਕੀਤਾ ਹੈ, ਉਹ ਨੌਜਵਾਨ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਲਿਖਤੀ ਅਤੇ ਸਰੀਰਕ ਟੈਸਟ ਦੀ ਤਿਆਰੀ ਦੀ ਮੁਫ਼ਤ ਕੋਚਿੰਗ ਲੈਣ ਲਈ ਪਹੁੰਚ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ 90563-35220 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media