Monday, November 16, 2026

ਪੰਜਾਬ ਤੋਂ ਬਾਹਰਲੇ ਸੂਬਿਆਂ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 4 ਫ਼ਰਵਰੀ ਤੋਂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ SGPC Logoਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਹਨ। ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਹਾਨ ਗੁਰਮਤਿ ਸਮਾਗਮ 4 ਫ਼ਰਵਰੀ 2019 ਤੋਂ ਆਰੰਭ ਹੋ ਕੇ 14 ਅਪ੍ਰੈਲ 2019 ਤੀਕ ਉਤਰਾਖੰਡ ਅਤੇ ਯੂ.ਪੀ ਦੇ ਵੱਖ-ਵੱਖ ਪਿੰਡਾਂ ਕਸਬਿਆਂ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ, ਮਹਾਪੁਰਸ਼ਾਂ ਅਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 4 ਫਰਵਰੀ ਨੂੰ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਮੀਰੀ ਪੀਰੀ ਖਾਲਸਾ ਅਕੈਡਮੀ, ਊਧਮ ਸਿੰਘ ਨਗਰ ਉਤਰਾਖੰਡ ਤੋਂ ਹੋਵੇਗੀ।ਇਸੇ ਤਹਿਤ 24 ਫਰਵਰੀ ਨੂੰ ਉਤਰਾਖੰਡ ਵਿਖੇ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ, 5 ਤੇ 6 ਮਾਰਚ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਉਚੌਲੀਆਂ ਸ਼ਾਹਜਹਾਨਪੁਰ ਤੋਂ ਸੀਤਾਪੁਰ ਹਾਈਵੇ ਰੋਡ ਯੂ.ਪੀ, 13 ਮਾਰਚ ਨੂੰ ਗੁਰਦੁਆਰਾ ਹਰਿਗੋਬਿੰਦਪੁਰ ਸਾਹਿਬ ਮੋਹਨਾਪੁਰ ਅਸਾਮ ਰੋਡ ਪੀਲੀਭੀਤ, 15 ਮਾਰਚ ਨੂੰ ਗੁਰਦੁਆਰਾ ਦਲਪੰਥ ਬਾਬਾ ਬਿਧੀ ਚੰਦ ਸੁਰਸਿੰਘ ਵਾਲੇ ਅਮਰੀਆਂ ਰੋਡ ਉਤਰਾਖੰਡ, 16 ਮਾਰਚ ਨੂੰ ਗੁ: ਦੂਖ ਨਿਵਾਰਨ ਸਾਹਿਬ ਪਿੰਡ ਬੌਠਾ ਪੂਰਨਪੁਰ, 20 ਤੇ 21 ਮਾਰ ਨੂੰ ਗੁਰਦੁਆਰਾ ਸਾਹਿਬ ਨਾਨਕ ਪਿਆਊ ਮਹਿੰਗਾਪੁਰ (ਯੂ.ਪੀ.) 31 ਮਾਰਚ ਨੂੰ ਗੁਰਦੁਆਰਾ ਦਮਦਮਾ ਸਾਹਿਬ ਅਕੈਡਮੀ ਬੜੂ ਸਾਹਿਬ ਗੋਮਤੀਪੁਲ ਪੀਲੀਭੀਤ ਯੂ.ਪੀ, 4 ਅਪ੍ਰੈਲ ਨੂੰ ਗੁਰਦੁਆਰਾ ਕੋੜੀਵਾਲਾ ਘਾਟ ਪਿੰਡ ਤ੍ਰਿਕੁਨੀਆ (ਲਖੀਮਪੁਰ ਖੀਰੀ) ਯੂ.ਪੀ, 14 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਬਾਜਪੁਰ ਉਤਰਾਖੰਡ ਤੇ ਗੁਰਦੁਆਰਾ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਵੀ ਗੁਰਮਤਿ ਸਮਾਗਮ ਕਰਵਾਏ ਜਾਣਗੇ।ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ ਅਨੁਸਾਰ ਇਹ ਮਹਾਨ ਗੁਰਮਤਿ ਸਮਾਗਮ ਦਾ ਮੰਤਵ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਪਿੰਡ ਕਸਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣਾ ਹੈ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply