Monday, December 23, 2024

ਦਿੱਲੀ ਕਮੇਟੀ ਦੇ ਵਸੰਤ ਵਿਹਾਰ ਵਾਰਡ ਦੇ ਕੋਰਡੀਨੇਟਰ ਵੱਜੋਂ ਗੁਰਮੀਤ ਸਿੰਘ ਨੂੰ ਥਾਪਿਆ ਗਿਆ

PPN03091406ਨਵੀਂ ਦਿੱਲੀ, 3 ਸਤੰਬਰ (ਅੰਮ੍ਰਿਤ ਲਾਲ ਮੰਨਣ)- ਉੱਘੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਸੰਤ ਵਿਹਾਰ ਵਾਰਡ ਨੰ.5 ਦਾ ਕੋਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਿਰੋਪਾਓ ਦੇ ਕੇ ਇਹ ਸੇਵਾ ਉਨ੍ਹਾਂ ਨੂੰ ਸੌਂਪੀ ਗਈ ਹੈ। ਗੁਰਮੀਤ ਸਿੰਘ ਨੇ ਕਮੇਟੀ ਪ੍ਰਬੰਧਕਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਪੂਰੀ ਤਨਦੇਹੀ ਨਾਲ ਆਪਣੇ ਵਾਰਡ ਅਧੀਨ ਆਉਂਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ, ਸਮੁਹ ਸਿੰਘ ਸਭਾਵਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਵਿਖੇ ਹੋਣ ਵਾਲੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਦੌਰਾਨ ਸੰਗਤਾਂ ਨੂੰ ਪੁਰਾ ਸਹਿਯੋਗ ਦਿੱਲੀ ਕਮੇਟੀ ਵੱਲੋਂ ਦੇਣ ਦਾ ਭਰੋਸਾ ਦਿੱਤਾ ਹੈ। ਇਲਾਕੇ ਦੀਆਂ ਸੰਗਤਾਂ ਦੀਆਂ ਸਮਾਜਿਕ ਅਤੇ ਧਾਰਮਿਕ ਜ਼ਰੂਰਤਾਂ ਨੂੰ ਵੀ ਪਹਿਲ ਦੇ ਅਧਾਰ ਤੇ ਕਮੇਟੀ ਪ੍ਰਬੰਧਕਾਂ ਵੱਲੋਂ ਪੂਰੀ ਕਰਵਾਉਣ ਦਾ ਵੀ ਗੁਰਮੀਤ ਸਿੰਘ ਨੇ ਅਹਿਦ ਲਿਆ।

Check Also

9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …

Leave a Reply