Friday, November 22, 2024

ਈ.ਵੀ.ਐਮ ਬਾਰੇ ਵੋਟਰਾਂ ਨੂੰ ਜਾਣੂ ਕਰਵਾਉਣ ਲਈ ਬੀ.ਐਲ.ਓ ਦਾ ਸਿਖਲਾਈ ਪੋਗਰਾਮ 28 ਜਨਵਰੀ ਤੋਂ – ਸਾਕਸ਼ੀ ਸਾਹਨੀ

Sakshi Sahniਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਵੋਟਰਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਬਾਰੇ ਮੁਕੰਮਲ ਜਾਣਕਾਰੀ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਪਹਿਲਾਂ ਵੋਟਰਾਂ ਨੂੰ ਜਾਗਰੂਕ ਕਰਨ ਵਾਲੇ ਜ਼ਿਲ੍ਹੇ ਦੇ ਸਮੂਹ ਬਲਾਕ ਪੱਧਰੀ ਅਫ਼ਸਰਾਂ (ਬੀ.ਐਲ.ਓਜ਼) ਨੂੰ 28 ਜਨਵਰੀ ਤੋਂ 12 ਫ਼ਰਵਰੀ 2019 ਤੱਕ ਈ.ਵੀ.ਐਮ. ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦਾ ਟ੍ਰੇਨਿੰਗ ਪ੍ਰੋਗਰਾਮ 28 ਜਨਵਰੀ ਤੋਂ 12 ਫ਼ਰਵਰੀ 2019 ਤੱਕ ਚਲਾਇਆ ਜਾਵੇਗਾ।ਸ਼੍ਰੀਮਤੀ ਸਾਹਨੀ ਨੇ ਚੋਣ ਪ੍ਰਕਿਰਿਆ ਲਈ ਨਿਯੁੱਕਤ ਕੀਤੇ ਸਮੂਹ ਸੁਪਰਵਾਈਜ਼ਰਾਂ ਨੂੰ ਜਾਰੀ ਪੱਤਰ ਵਿਚ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਸਮੁੱਚੇ ਬਲਾਕ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਟ੍ਰੇਨਿੰਗ ਪ੍ਰੋਗਰਾਮ ਮੁਤਾਬਿਕ ਹਾਜ਼ਰ ਹੋਣਾ ਯਕੀਨੀ ਬਣਾਉਣ। 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply