ਅੰਮ੍ਰਿਤਸਰ, 3 ਸਤੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਸੰਗਰੂਰ ਵਿਖੇ ਸੰਪੰਨ ਹੋਈ 60ਵੀਂ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ 18 ਟੀਮਾਂ ਨੇ ਭਾਗ ਲਿਆ।ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੋਲਡ ਮੈਡਲ ਹਾਸਲ ਕਰਨ ਵਾਲੀ ਖਿਡਾਰਣ ਅਰਸ਼ਦੀਪ ਕੌਰ ਨੂੰ ਇਸ ਕਾਮਯਾਬੀ ਉਪਰੰਤ ਨੈਸ਼ਨਲ ਕੈਂਪ ਲਈ ਚੁਣਿਆ ਗਿਆ ਹੈ, ਜੋ ਕਿ ਛੱਤੀਸ਼ਗੜ੍ਹ ਵਿਖੇ ਲੱਗੇਗਾ। ਉਨਾਂ ਕਿਹਾ ਕਿ ਖਿਡਾਰਣ ਕੌਮੀ ਪੱਧਰ ‘ਤੇ ਆਪਣੀ ਖੇਡਸ਼ੈਲੀ ਦਾ ਪ੍ਰਦਰਸ਼ਨ ਕਰੇਗੀ। ਡਾ. ਬਰਾੜ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਮਨਪ੍ਰੀਤ ਨੇ ਇਸ ਮੁਕਾਬਲੇ ਵਿੱਚ ਕਾਂਸੇ ਦਾ ਤਮਗਾ ਹਾਸਲ ਕੀਤਾ ਹੈ। ਉਨ੍ਹਾਂ ਇਸ ਕਾਮਯਾਬੀ ਲਈ ਉਕਤ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media