ਭੀਖੀ, 24 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ
ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 26 ਜਨਵਰੀ ਦਿਨ ਸ਼ਨੀਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬੜੀ ਸ਼ਰਧਾ ਤੇ ਧੂਮਾਧਾਮ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਸਵੇਰੇ 9.00 ਵਜੇ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖੀ ਭਾਈ ਹਰਜਿੰਦਰ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਜ਼ਿਲ੍ਹਾ ਮਾਨਸਾ ਦੇ ਸੇਵਾਦਾਰ ਜੋ ਬਰਗਾੜੀ ਮੋਰਚੇ ਵਿੱਚ ਸੰਗਤਾਂ ਲੈ ਕੇ ਜਾਂਦੇ ਸਨ ਉਨ੍ਹਾਂ ਸੇਵਾਦਾਰਾਂ ਦਾ ਸਨਮਾਨ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media