Thursday, September 24, 2026

ਸਨਮਾਨ ਸਮਾਗਮ ਮੌਕੇ ਗੂੰਜਿਆ ਕਾਂਗਰਸੀਆਂ ਵੱਲੋਂ ਆਪ ਦੇ ਉਮੀਦਵਾਰ ਦੀ ਮਦਦ ਕਰਨ ਦਾ ਮੁੱਦਾ

ਭੀਖੀ, 24 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਾਂਗਰਸ ਪਾਰਟੀ ਦੇ ਨਵਨਿਯੁੱਕਤ ਜਿਲਾ ਪ੍ਰਧਾਨ ਡਾ. ਮਨੌਜ ਬਾਂਸਲ ਦੇ ਸਨਮਾਨ ਸਮਾਰੋਹ ਮੌਕੇ ਜਿਥੇ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਮਦਦ ਕਰਨ ਦਾ ਮੁੱਦਾ ਗੂੰਜਿਆ, ਉਥੇ ਸਥਾਨਕ ਟਰੈਕਟਰ ਟਰਾਲੀ ਯੂਨੀਅਨ ਦੇ ਪੁਰਾਣੇ ਆਪਰੇਟਰਾਂ ਵੱਲੋਂ ਉਨ੍ਹਾਂ ਨੂੰ ਬਿਨਾਂ ਪੁੱਛੇ ਨਵਾਂ ਪ੍ਰਧਾਨ ਨਿਯੁੱਕਤ ਕਰਨ ਦਾ ਮਾਮਲਾ ਵੀ ਜਿਲਾ ਪ੍ਰਧਾਨ ਦੇ ਧਿਆਨ ਵਿੱਚ ਲਿਆਦਾ ਗਿਆ।ਇਸ ਮੌਕੇ ਅਵਾਰਾਂ ਪਸ਼ੂਆਂ ਦੀ ਸਮੱਸਿਆ ਦੇ ਸਬੰਧ ਵਿੱਚ ਕਿਸਾਨ ਆਗੂ ਕਾਂਗਰਸ ਦੇ ਜਿਲਾ ਪ੍ਰਧਾਨ ਨੂੰ ਮਿਲੇ ਅਤੇ ਅਵਾਰਾ ਪਸ਼ੂਆਂ ਦਾ ਕੋਈ ਠੋਸ ਹੱਲ ਕੱਢਣ ਦੀ ਅਪੀਲ ਕੀਤੀ।ਜਿਲਾ ਕਾਂਗਰਸ ਪ੍ਰਧਾਨ ਨੇ ਉਕਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਦਿਨ ਬੈਠ ਕੇ ਵਿਚਾਰ ਕਰਨ ਲਈ ਕਿਹਾ।ਸਨਮਾਨ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਇੱਕ ਦੂਜੇ ਤੋਂ ਅੱਗੇ ਹੋ ਕੇ ਸਿਹਰਾ ਲੈਣ ਦੀ ਹੋੜ ਵੀ ਲੱਗੀ ਰਹੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply