ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ
ਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੀ ਚੰਡੀਗੜ੍ਹ `ਚ 27 ਜਨਵਰੀ ਨੂੰ ਹੋ ਰਹੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੁਆਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਸਥਾਨਕ ਰੈਸਟੋਰੈਂਟ `ਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਪੱਪਲਪ੍ਰੀਤ ਸਿੰਘ ਤੇ ਗੁਰਸੇਵਕ ਸਿੰਘ ਭਾਣਾ, ਜਥਾ ਸਿਰਲਥ ਦੇ ਭਾਈ ਪਰਮਜੀਤ ਸਿੰਘ ਅਕਾਲੀ, ਜਥਾ ਹਿੰਮਤੇ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਪੰਜਾਬ ਸਿੰਘ ਸੁਲਤਾਨਵਿੰਡ ਤੇ ਭਾਈ ਭੁਪਿੰਦਰ ਸਿੰਘ ਅਤੇ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਦੇ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 38 ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਥਕ ਮੁਦਿਆਂ ਨੂੰ ਵਿਚਾਰਨ ਲਈ ਹੋ ਰਹੀ ਮੀਟਿੰਗ ਵਿੱਚ ਉਹ ਵੀ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ।ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਹਵਾਰਾ ਤੋਂ ਬਿਨਾਂ ਤਿੰਨ ਮੁਤਵਾਜ਼ੀ ਜਥੇਦਾਰ ਪਿੱਛਲੇ ਸਮੇਂ ਪੰਥ ਦੀਆਂ ਭਾਵਨਾਵਾਂ `ਤੇ ਖਰੇ ਨਹੀਂ ਉਤਰ ਸਕੇ।ਇਸ ਲਈ ਆਸ ਹੈ ਕਿ ਬਰਗਾੜੀ ਮੋਰਚਾ ਵਾਪਸ ਲੈਣ ਨਾਲ ਸਿੱਖ ਹਲਕਿਆਂ `ਚ ਫੈਲ਼ੀ ਨਿਰਾਸ਼ਾ ਇਸ ਮੀਟਿੰਗ ਤੋਂ ਬਾਅਦ ਖਤਮ ਹੋਵੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media