ਜ਼ਿਲ੍ਹਾ ਵਾਸੀ ਗਣਤੰਤਰ ਦਿਵਸ ਸਮਾਰੋਹ ’ਚ ਵਧ ਚੜ੍ਹ ਕੇ ਹਿੱਸਾ ਲੈਣ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ 70ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ ਰਿਹਰਸਲ ਕੀਤੀ ਗਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ ਸਿੰਘ ਬੱਲ ਨੇ ਅਦਾ ਕੀਤੀ।ਮੁਕੰਮਲ ਰਿਹਰਸਲ ਦੌਰਾਨ ਪੰਜਾਬ ਪੁਲਿਸ ਅਤੇ ਵੱਖ-ਵੱਖ ਸਕੂਲਾਂ ਤੋਂ ਐਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ ਅਤੇ ਰਾਸ਼ਟਰੀ ਝੰਡੇ ਨੰੂ ਸਲਾਮੀ ਦਿੱਤੀ।ਸਮੁੱਚੀ ਮਾਰਚ ਪਾਸਟ ਦੀ ਅਗਵਾਈ ਮਹਿਤਾਬ ਸਿੰਘ ਗਿੱਲ, ਆਈ.ਪੀ.ਐਸ ਨੇ ਕੀਤੀ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ੍ਰ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਸਵੇਰੇ 09:58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਨਿਵਾਸੀ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਖ਼ੁਦ ਅਤੇ ਆਪਣੇ ਪਰਿਵਾਰਾਂ ਨਾਲ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
ਇਸ ਮੌਕੇ ਪੁਲਿਸ ਕਮਿਸ਼ਨਰ ਐਸ:ਸ੍ਰੀਵਾਸਤਵਾ, ਵਧੀਕ ਡਿਪਟੀ ਕਮਿਸ਼ਨਰ (ਜ) ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਵਿਕਾਸ ਹੀਰਾ, ਏ.ਸੀ.ਪੀ ਗੌਰਵ ਤੁਰਾ, ਏ.ਡੀ.ਸੀ:ਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ.ਪੀ ਲਖਬੀਰ ਸਿਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …