Monday, July 27, 2026

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਐਸ.ਡੀ.ਐਮ ਨੇ ਲਿਆ ਜਾਇਜ਼ਾ

ਕੈਬਨਿਟ ਮੰਤਰੀ ਸੁੰਦਰ ਸਾਮ ਅਰੋੜਾ ਕੌਮੀ ਝੰਡਾ ਲਹਿਰਾਉਣਗੇ – ਡਾ. ਅਮਿਤ ਮਹਾਜਨ
ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ ਗਣਤੰਤਰ ਦਿਵਸ PUNJ2401201909ਸਮਾਗਮ ਨੂੰ ਲੈ ਕੇ ਪੰਜਾਬ ਪੁਲਿਸ, ਐਨ.ਸੀ.ਸੀ, ਨਾਨ ਐਨ.ਸੀ.ਸੀ ਵੱਲੋਂ ਮਾਰਚ ਪਾਸਟ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ।ਇਸ ਸਮੇਂ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਰਵਿੰਦਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਕੁਲਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ  ਦਾ ਜਾਇਜਾ ਲਿਆ।ਕੋਰੀਓਗ੍ਰਾਫੀ ਦੇ ਨਾਲ ਨਾਲ ਗਿੱਧੇ ਅਤੇ ਭੰਗੜੇ ਦੀ ਰਿਹਰਸਲ ਵੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ। PUNJ2401201910
ਜਾਣਕਾਰੀ ਦਿੰਦਿਆਂ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾ ਰਿਹਾ ਹੈ ਜਿਸ ਲਈ ਜਿਲ੍ਹਾ ਪਠਾਨਕੋਟ ਦੇ ਸਾਰੇ ਨਿਵਾਸੀ ਪਹੁੰਚ ਕੇ ਸਮਾਰੋਹ ਦੀ ਸੋਭਾ ਨੂੰ ਵਧਾਉਣ।ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਵੱਖ ਵੱਖ ਪੰਜਾਬ ਪੁਲਿਸ ਦੀਆਂ ਮਹਿਲਾਵਾਂ ਅਤੇ ਪੁਰਸ਼ਾਂ ਦੀਆਂ ਟੁਕੜੀਆਂ ਦੇ ਨਾਲ ਨਾਲ, ਐਨ.ਸੀ.ਸੀ ਅਤੇੇ ਸਕੂਲੀ ਬੱਚਿਆਂ ਦੀਆਂ ਟੁਕੜੀਆਂ ਵੀ ਮਾਰਚ ਪਾਸਟ ਕਰਨਗੀਆਂ।
  

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply