Tuesday, May 26, 2026

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਵਿਖੇ ‘ਤੀਜਾ ਖ਼ਾਲਸਾ ਸਕੂਲ ਕਲਚਰਲ ਫ਼ੈਸਟ-2019’ ਕਰਵਾਇਆ

ਮੇਜ਼ਬਾਨ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ
ਅੰਮ੍ਰਿਤਸਰ, 24 ਜਨਵਰੀ (ਪਮਜਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ PUNJ2401201912ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਤੀਜ਼ਾ ਖ਼ਾਲਸਾ ਸਕੂਲ ਕਲਚਰਲ ਫ਼ੈਸਟ-2019’ ਸੱਭਿਆਚਾਰਕ ਪ੍ਰੋਗਰਾਮ ਮੌਕੇ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫ਼ੀ ਹਾਸਲ ਕੀਤੀ।ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋਗਰਾਮ ਦਾ ਉਦਘਾਟਨ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।
    ਪ੍ਰੋਗਰਾਮ ’ਚ ਕੌਂਸਲ ਅਧੀਨ ਚੱਲਦੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਪੇਟਿੰਗ, ਫ਼ੋਕ ਡਾਂਸ, ਭਾਸ਼ਣ, ਕਵਿਸ਼ਰੀ, ਗਿੱਧਾ-ਭੰਗੜਾ, ਫ਼ੋਕ ਡਾਂਸ (ਸੋਲੋ) ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।PUNJ2401201911
    ਪ੍ਰੋਗਰਾਮ ਮੌਕੇ ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਰੋਹਾਂ ਨਾਲ ਬੱਚਿਆਂ ’ਚ ਆਪਣੇ ਆਪ ਨੂੰ ਨਿਪੁੰਨ ਸਾਬਿਤ ਕਰਨ ਦਾ ਜਨੂੰਨ ਪੈਦਾ ਹੈ, ਜਿਸ ਨਾਲ ਉਹ ਆਪਣੇ ਕਾਬਲੀਅਤ ਨੂੰ ਹੋਰ ਖੂਬਸੂਰਤ ਢੰਗ ਨਾਲ ਪੇਸ਼ ਕਰਨ ਲਈ ਸਖ਼ਤ ਮਿਹਨਤ ਕਰਦੇ ਹਨ।ਵੱਖ-ਵੱਖ ਮੁਕਾਬਲਿਆਂ ਲਈ ਡਾ. ਜਤਿੰਦਰ ਸਿੰਘ, ਪ੍ਰੋ: ਰਵਿੰਦਰ, ਪ੍ਰੋ: ਹਰਪ੍ਰੀਤ ਕੌਰ, ਰੂਪ ਤਜਿੰਦਰ ਸਿੰਘ, ਨੇਹਾ ਜੇਤਲੀ, ਮੈਡਮ ਮਾਲਾ ਚਾਵਲਾ, ਕੁਲਵੰਤ ਸਿੰਘ, ਸਤਵਿੰਦਰ ਸਿੰਘ, ਰਾਜਵਿੰਦਰ ਸਿੰਘ, ਮੈਡਮ ਮਾਨਸੀ ਸਿੰਘ ਨੇ ਜੱਜ ਸਾਹਿਬਾਨ ਦੀ ਭੂਮਿਕਾ ਨਿਭਾਈ।ਸ੍ਰੀਮਤੀ ਛੀਨਾ ਨੇ ਜੁਆਇੰਟ ਸਕੱਤਰ ਮੰਨਨ ਅਤੇ ਅੰਡਰ ਸੈਕਟਰੀ ਡੀ.ਐਸ ਰਟੌਲ ਨਾਲ ਮਿਲ ਕੇ ਜੱਜ ਸਾਹਿਬਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਅਤੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ।
    ਇਸ ਮੌਕੇ ਸਕੂਲ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …

Leave a Reply