ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਮਲਿਕਪੁਰ ਵਿਖੇ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
ਚਲਾਇਆ ਜਾ ਰਿਹਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਆਪਣੇ ਪ੍ਰਤੀਦਿਨ ਦੀ ਕਾਰਗੁਜਾਰੀ ਰਾਹੀ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਜਾਗਰੁਕ ਕਰ ਰਹੇ ਹਨ ਜਿਸ ਨਾਲ ਨੋਜਵਾਨਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰਤੀਦਿਨ ਵੱਖ ਵੱਖ ਵਿਭਾਗਾਂ ਵਲੋਂ ਨੋਜਵਾਨਾਂ ਨੂੰ ਨੋਕਰੀ ਦੇ ਅਵਸਰ ਪ੍ਰਾਪਤ ਕਰਨ, ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਜਾਂਦੀ ਹੈ।
ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਦਾ ਉਦਘਾਟਨ ਤ੍ਰਿਪਤ ਰਾਜਿੰਦਰ ਸਿੰਘ ਮਾਨਯੋਗ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਬਿਊਰੋਂ ਵਲੋਂ ਹੁਣ ਤੱਕ 40 ਸਿੱਖਿਆ ਸੰਸਥਾਵਾਂ ਵਿੱਚ ਪੜ ਰਹੇ ਵਿਦਿਆਰਥੀਆਂ ਅਤੇ ਪੜੇ ਲਿਖੇ ਬੇਰੋਜਗਾਰ 2639 ਨੂੰ ਜਾਗਰੁਕ ਕੀਤਾ ਹੈ।ਉਨ੍ਹਾਂ ਦੱਸਿਆ ਕਿ ਹਰ ਰੋਜ਼ ਕਰੀਬ 40 ਤੋਂ 45 ਵਿਦਿਆਰਥੀਆਂ ਅਤੇ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਬਿਊਰੋ ਵੱਲੋਂ ਕਲਾਸਾਂ ਲਗਾ ਕੇ ਸਰਕਾਰ ਦੀਆਂ ਸਕੀਮਾਂ, ਰੋਜਗਾਰ ਪ੍ਰਾਪਤ ਕਰਨ ਆਦਿ ਬਾਰੇ ਜਾਗਰੁਕ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਸਿੱਖਿਆ ਵਿਭਾਗ ਸੈਕੰਡਰੀ, ਇੰਡਸਟ੍ਰੀਜ ਵਿਭਾਗ,ਐਸ.ਸੀ. ਕਾਰਪੋਰੇਸ਼ਨ, ਸਕਿੱਲ ਡਿਵੈਲਪਮੈਂਟ, ਲੀਡ ਬੈਂਕ, ਕਿਰਤ ਤੇ ਸੁਲਾਹ ਵਿਭਾਗ, ਆਂਕੜਾ ਸਲਾਹਕਾਰ, ਪ੍ਰਿੰਸੀਪਲ ਤਕਨੀਕੀ ਸਿੱਖਿਆ ਸੰਸਥਾ ਲੜਕੇ ਪਠਾਨਕੋਟ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਡੇਅਰੀ ਵਿਭਾਗ, ਖੇਤੀ ਬਾੜੀ ਵਿਭਾਗ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਵਿਭਾਗ, ਜਿਲ੍ਹਾ ਸੈਨਿਕ ਬੋਰਡ ਆਦਿ ਦੇ ਮੁੱਖ ਵਕਤਾ ਹਾਜਰ ਰਹਿੰਦੇ ਹਨ ਅਤੇ ਵਿਦਿਆਰਥੀਆਂ ਅਤੇ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਜਾਗਰੁਕ ਕਰਦੇ ਹਨ।ਉਨ੍ਹਾਂ ਦੱਸਿਆ ਕਿ ਹਰ ਰੋਜ਼ ਸਵੇਰੇ 11.00 ਵਜੇ ਤੋਂ 2.00 ਵਜੇ ਤੱਕ ਇਹ ਕਲਾਸਾਂ ਲਗਾਈਆਂ ਜਾਂਦੀਆਂ ਹਨ।ਉਨਾਂ ਜਿਲ੍ਹਾ ਪਠਾਨਕੋਟ ਦੇ ਪੜੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਅਤੇ ਇਸ ਦਫਤਰ ਵੱਲੋਂ ਦਿੱਤੀਆਂ ਜਾ ਰਹੀਆਂ ਜਾਣਕਾਰੀਆਂ ਪ੍ਰਾਪਤ ਕਰ ਕੇ ਉਨ੍ਹਾਂ ਲਾਹਾ ਹਾਸਲ ਕਰਨ।ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਜਿਸ ਦੇ ਸਦਕਾ ਬੇਰੋਜਗਾਰ ਨੋਜਵਾਨਾਂ ਦਾ ਮਾਰਗ ਦਰਸ਼ਨ ਹੋ ਰਿਹਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media