Monday, November 23, 2026

ਕੌਮੀ ਸਕੂਲ ਖੇਡਾਂ `ਚ ਤੀਜੇ ਸਥਾਨ `ਤੇ ਆਈ ਹੈਂਡਬਾਲ ਟੀਮ ਸਿੱਖਿਆ ਮੰਤਰੀ ਨੂੰ ਮਿਲੀ

ਚੰਡੀਗੜ, 25 ਜਨਵਰੀ (ਪੰਜਾਬ ਪੋਸਟ ਬਿਊਰੌ) – ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ `ਤੇ ਰਹਿਣ ਵਾਲੀ ਪੰਜਾਬ Sports1ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ।ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ `ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨਗੇ।ਉਨਾਂ ਕਿਹਾ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਰਾਜ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵਧੀਆ ਖਿਡਾਰੀ ਪੈਦਾ ਕੀਤੇ ਜਾ ਸਕਣ।ਇਸ ਮੌਕੇ ਟੀਮ ਦੇ ਕੋਚ ਰਮਨਦੀਪ ਸਿੰਘ, ਕੋਚ ਹਰਜਿੰਦਰ ਸਿੰਘ, ਕੋਚ ਕੁਲਵਿੰਦਰ ਸਿੰਘ ਅਤੇ ਟੀਮ ਕਪਤਾਨ ਮੋਨੂੰ ਸਮੇਤ ਸਮੂਹ ਟੀਮ ਮੈਂਬਰ ਹਾਜ਼ਰ ਸਨ। ਦੱਸਣਯੋਗ ਹੈ ਕਿ 64ਵੀਆਂ ਕੌਮੀ ਸਕੂਲ ਖੇਡਾਂ ਤਿਲੰਗਾਨਾ ਰਾਜ ਦੇ ਸਿੱਧੀਪੇਟ ਜ਼ਿਲੇ ਵਿੱਚ 12 ਤੋਂ 16 ਜਨਵਰੀ 2019 ਤੱਕ ਹੋਈਆਂ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply